ਹੁਕਮਾਂ ਨੂੰ ਛਿੱਕੇ ਟੰਗ ਵਿਆਹ ''ਚ ਕੀਤਾ ਇਕੱਠ, ਪੁਲਸ ਨੇ ਚੱਲਦੇ ਵਿਆਹ ''ਚੋਂ ਚੁੱਕਿਆ ਲਾੜਾ
Monday, Jul 20, 2020 - 06:29 PM (IST)
ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਇਕ ਮੁਹੱਲੇ ਵਿਚ ਬਰਾਤੀਆਂ ਸਮੇਤ 35 ਤੋਂ 40 ਜਨਾਨੀਆਂ ਅਤੇ ਵਿਅਕਤੀਆਂ ਖ਼ਿਲਾਫ਼ ਸਿਟੀ ਪੁਲਸ ਨੇ ਧਾਰਾ 269 ਅੰਡਰ ਸ਼ੈਕਸ਼ਨ 188 ਅਧੀਨ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕੋਰੋਨਾ ਮਹਾਮਾਰੀ ਦੇ ਅਹਿਤਿਆਤ ਵਜੋਂ ਲੋਕਾਂ ਨੂੰ ਸਮੇਂ-ਸਮੇਂ 'ਤੇ ਜਾਗਰੂਗ ਕੀਤਾ ਜਾ ਰਿਹਾ ਹੈ ਪਰ ਕੁਝ ਲੋਕ ਹੁਕਮਾਂ ਦੀ ਉਲੰਘਣਾ ਕਰਨ ਤੋਂ ਬਾਜ਼ ਨਹੀਂ ਆ ਰਹੇ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਅਮਰੀਕਾ ਦੀ ਫਲਾਈਟ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਹੋਈ ਮੌਤ
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਇਕ ਮੁਹੱਲੇ ਵਿਚ ਟੈਂਟ ਲਗਾ ਕੇ ਆਪਣੀ ਲੜਕੀ ਦੇ ਵਿਆਹ ਸੰਬੰਧੀ ਬਰਾਤ ਦੇ ਸਵਾਗਤ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾੜੇ ਅਤੇ ਉਸਦੇ ਪਿਤਾ ਸਮੇਤ 35 ਤੋਂ 40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੁੱਕਦਮਾ ਦਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਮਾਰੀ ਦੇ ਅਹਿਤਿਆਤ ਵਜੋਂ ਜਾਰੀ ਕੀਤੀਆਂ ਹਦਾਇਤਾ ਮਾਸਕ ਅਤੇ ਸੋਸ਼ਲ ਡਿਸਟੈਂਸ ਆਦਿ ਦੀ ਪਾਲਣਾ ਨਹੀਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ