ਮਾਨ ਸਰਕਾਰ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਦੇ ਨਿਪਟਾਰੇ ਲਈ ਗੰਭੀਰ, ਕਰਵਾ ਰਹੀ ਇਹ ਪ੍ਰੋਗਰਾਮ

Wednesday, Dec 14, 2022 - 11:23 PM (IST)

ਮਾਨ ਸਰਕਾਰ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਦੇ ਨਿਪਟਾਰੇ ਲਈ ਗੰਭੀਰ, ਕਰਵਾ ਰਹੀ ਇਹ ਪ੍ਰੋਗਰਾਮ

 ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮੀ 5 ਪ੍ਰੋਗਰਾਮ ਕਰਵਾਏਗੀ। ਇਹ ਮਿਲਣੀ ਪ੍ਰੋਗਰਾਮ ਜਲੰਧਰ, ਐੱਸ.ਏ.ਐੱਸ. ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿਚ ਜਲੰਧਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਐੱਸ. ਏ. ਐੱਸ ਨਗਰ ਵਿਖੇ ਐੱਸ. ਏ. ਐੱਸ. ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ

PunjabKesari

ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ 15 ਐੱਨ.ਆਰ.ਆਈ. ਪੁਲਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਐੱਨ.ਆਰ.ਆਈ. ਪੁਲਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਜ਼ਿਲ੍ਹਿਆਂ ’ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ, ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ’ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।  ਐੱਨ. ਆਰ. ਆਈ. ਪੰਜਾਬੀਆਂ ਨੂੰ ਪੰਜਾਬ ’ਚ ਖੇਤੀ ਲਈ ਜ਼ਮੀਨ ਖਰੀਦਣ ਦਾ ਹੱਕ ਦੇਣ ਲਈ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨ ਭਲਕੇ ਟੋਲ ਪਲਾਜ਼ਾ ਕਰਨਗੇ ਬੰਦ, ਪੜ੍ਹੋ Top 10


author

Manoj

Content Editor

Related News