ਸਰਕਾਰ ਵੱਲੋਂ ਕੀਤੇ ਵਾਅਦੇ ਖੋਖਲੇ ਸਾਬਤ ਹੋਏ : ਆਪ ਆਗੂ
Saturday, Feb 03, 2018 - 01:37 PM (IST)
ਬਾਘਾਪੁਰਾਣਾ (ਰਾਕੇਸ਼) - ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਮੀਟਿੰਗ ਪਾਰਟੀ ਦਫਤਰ ਬਾਘਾਪੁਰਾਣਾ ਵਿਖੇ ਹੋਈ, ਜਿਸ 'ਚ ਜਗਦੀਪ ਸਿੰਘ ਬਰਾੜ, ਹਰਪ੍ਰੀਤ ਸਿੰਘ ਰਿੰਟੂ, ਹਰਪ੍ਰੀਤ ਸਿੰਘ ਸਮਾਧ ਭਾਈ, ਸੁਖਚੈਨ ਸਿੰਘ ਮਾਹਲਾ, ਅਮਰਜੀਤ ਸਿੰਘ, ਮਨਜਿੰਦਰ ਸਿੰਘ ਬਰਾੜ, ਰਣਜੀਤ ਸਿੰਘ ਬਰਾੜ, ਜਗਜੀਤ ਸਿੰਘ ਖਾਲਸਾ ਨੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਖੋਖਲੇ ਹੀ ਸਾਬਿਤ ਹੋਏ ਹਨ। ਆਗੂਆਂ ਨੇ ਕਿਹਾ ਕਿ ਸਿਹਤ-ਸਹੂਲਤਾਂ ਦੇਣ 'ਚ ਸਰਕਾਰ ਨਕਾਮ ਹੋ ਰਹੀ ਹੈ, ਜਿਸ ਤਰ੍ਹਾਂ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ 'ਚ ਮਾਹਰ ਡਾਕਟਰਾਂ ਦੀ ਵੱਡੀ ਕਮੀ ਚਲੀ ਆ ਰਹੀ ਹੈ ਜਿਸ ਕਰਕੇ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਠੱਪ ਹੋ ਕੇ ਰਹਿ ਜਾਂਦੀਆਂ ਹਨ। ਰਾਤ ਨੂੰ ਜੇਕਰ ਕੋਈ ਐਕਸੀਡੈਂਟ ਕੇਸ ਹੋਵੇ ਜਾਂ ਲੜਾਈ-ਝਗੜਾ ਤਾਂ ਉਨ੍ਹਾਂ ਨੂੰ ਮੋਗੇ ਨੂੰ ਭੇਜ ਦਿੱਤਾ ਜਾਂਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਸਥਾਨਕ ਸਿਵਲ ਹਸਪਤਾਲ 'ਚ ਵੱਖ-ਵੱਖ ਬੀਮਾਰੀਆਂ ਨਾਲ ਸਬੰਧਤ 9 ਡਾਕਟਰਾਂ ਦੀ ਲੋੜ ਹੈ, ਜਿਨ੍ਹਾਂ ਨੂੰ ਤਾਇਨਾਤ ਕੀਤਾ ਜਾਵੇ ਤਾਂ ਕਿ ਲੋਕ ਸਰਕਾਰੀ ਸਿਹਤ-ਸਹੂਲਤਾਂ ਦਾ ਲਾਭ ਉਠਾ ਸਕਣ।
