ਭਾਰਤੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

08/22/2018 12:46:48 AM

 ਬਟਾਲਾ,   (ਸੈਂਡੀ)–  ਅੱਜ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਫਤਿਹਗਡ਼੍ਹ ਚੂਡ਼ੀਆਂ ਦੀ ਮੀਟਿੰਗ ਪਿੰਡ ਖੋਖਰਾ ਵਿਚ ਬਲਾਕ ਪ੍ਰਧਾਨ ਸੁਬੇਗ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲਾ ਪ੍ਰਧਾਨ ਸਵਿੰਦਰ ਸਿੰਘ ਤੇ ਜ਼ਿਲਾ ਜਨਰਲ ਸਕੱਤਰ ਨਰਿੰਦਰ ਕੋਟਲਾ ਬਾਮਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। 
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ  ਪੂਰਾ ਨਹੀਂ ਹੋ ਸਕਿਆ ਤੇ ਜੋ ਕਿਸਾਨ-ਮਜ਼ਦੂਰਾਂ ਦੇ ਕਰਜ਼ਾ ਮੁਆਫੀ ਬਾਰੇ ਕੈਪਟਨ ਸਾਹਿਬ ਨੇ ਕਿਹਾ ਸੀ, ਉਹ ਵੀ ਪੂਰਾ  ਨਹੀਂ ਕੀਤਾ ਅਤੇ ਇਸ ਦੇ ਨਾਲ ਹੀ  ਗਰੀਬ ਲੋਕ ਅਜੇ ਵੀ ਬਿਜਲੀ ਦੇ ਬਿੱਲ ਤਾਰ ਰਹੇ ਹਨ ਸਗੋਂ ਯੂਨਿਟ  ਮਹਿੰਗੀ ਕਰ ਕੇ ਖਪਤਕਾਰਾਂ ਨੂੰ ਸ਼ਰੇਆਮ ਲੁੱਟਿਅਾ  ਜਾ ਰਿਹਾ ਹੈ।  
ਖਪਤਕਾਰਾਂ ਨੇ ਕਿਹਾ ਕਿ   ਡਿਸਪਲੇਅ ਮੀਟਰਾਂ ਦੇ ਠੇਕੇਦਾਰ ਸਰਕਾਰ ਨੂੰ ਕਰੋਡ਼ਾਂ ਰੁਪਏ ਦਾ ਚੂਨਾ ਲਾ ਰਹੇ ਹਨ, ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਇਸੇ ਕਾਰਨ 29 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਬਿਜਲੀ ਘਰ ਫਤਿਹਗਡ਼੍ਹ ਚੂਡ਼ੀਆਂ ਵਿਚ ਰੋਸ ਮੁਜ਼ਾਹਰਾ ਕਰ ਰਹੀ ਹੈ। ਉਨ੍ਹਾਂ ਸਾਰੇ ਮਜ਼ਦੂਰ ਅਤੇ ਕਿਸਾਨ ਭਰਾਵਾਂ ਨੂੰ ਇਸ ਰੋਸ ਰੈਲੀ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ। 
ਇਸ ਮੌਕੇ ਬਲਜਿੰਦਰ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਹਰਜੀਤ ਸਿੰਘ, ਜਸਬੀਰ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਨਰਿੰਦਰ ਸਿੰਘ  ਆਦਿ ਮੌਜੂਦ ਸਨ।