ਸਰਕਾਰ ਨੇ 1,353 ਅੰਤਰ-ਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ : ਬਲਜੀਤ ਕੌਰ
Tuesday, Oct 27, 2026 - 09:01 AM (IST)
ਚੰਡੀਗੜ੍ਹ (ਅਰਚਨਾ) : ਪੰਜਾਬ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ 1,353 ਅੰਤਰ-ਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਹੈ। ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਯੋਗ ਅੰਤਰ-ਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਵਿਚੋਂ 30,000 ਰੁਪਏ ਲਾਭਪਾਤਰੀ ਦੇ ਆਧਾਰ ਨਾਲ ਜੁੜੇ ਬੈਂਕ ਖਾਤੇ ’ਚ ਸਿੱਧੇ ਜਮ੍ਹਾਂ ਕਰਵਾਏ ਜਾਂਦੇ ਹਨ, ਜਦਕਿ 20,000 ਰੁਪਏ ਰਾਸ਼ਟਰੀ ਬਚਤ ਸਰਟੀਫਿਕੇਟ (ਐੱਨ. ਐੱਸ. ਸੀ.) ਦੇ ਮਾਧਿਅਮ ਨਾਲ ਪ੍ਰਦਾਨ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵਿਆਹੇ ਜੋੜੇ ’ਚੋਂ ਇਕ ਜੀਵਨ ਸਾਥੀ ਦਾ ਅਨੁਸੂਚਿਤ ਜਾਤੀ (ਐੱਸ. ਸੀ.) ਅਤੇ ਦੂਜੇ ਦਾ ਗ਼ੈਰ-ਅਨੁਸੂਚਿਤ ਜਾਤੀ (ਨਾਨ-ਐੱਸ. ਸੀ.) ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਮੁੰਡੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਕੁੜੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਯੋਗ ਜੋੜੇ ਵਿਆਹ ਦੀ ਮਿਤੀ ਤੋਂ ਤਿੰਨ ਸਾਲ ਦੇ ਅੰਦਰ ਇਸ ਸਹਾਇਤਾ ਲਈ ਅਰਜ਼ੀ ਦੇ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
