ਸਰਕਾਰੀ ਕੁਆਟਰ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Sunday, Apr 21, 2019 - 11:22 AM (IST)

ਸਰਕਾਰੀ ਕੁਆਟਰ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸੰਗਰੂਰ (ਰਾਜੇਸ਼)—ਸੰਗਰੂਰ ਦੀ ਅਦਾਲਤ 'ਚ ਨੌਕਰੀ ਕਰ ਰਹੇ ਸਿੱਧਰਾਜ ਨਾਮਕ ਨੌਜਵਾਨ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਮ੍ਰਿਤਕ ਦੇ ਕੋਲੋਂ ਇਕ ਸੁਸਾਇਡ ਨੋਟ ਮਿਲਿਆ ਹੈ, ਜਿਸ 'ਚ ਉਸ ਨੇ ਕੁਝ ਲਿਖਿਆ ਹੈ।

PunjabKesari

ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ 'ਚ ਪੁਲਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਆਪਣੀ ਜ਼ਿੰਦਗੀ ਤੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਫੈਸਲਾ ਲਿਆ।


Related News