ਸਰਕਾਰੀ ਤਨਖ਼ਾਹ ਲੈ ਕੇ ਪ੍ਰਾਈਵੇਟ ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਸਣੇ ਹੋਰ ਸਟਾਫ ’ਤੇ ਡਿੱਗ ਸਕਦੀ ਐ ਗਾਜ਼

07/20/2022 10:24:18 AM

ਅੰਮ੍ਰਿਤਸਰ (ਦਲਜੀਤ)- ਤਰਨਤਾਰਨ ਰੋਡ ਸਥਿਤ ਇਕ ਪ੍ਰਾਈਵੇਟ ਹਸਪਤਾਲ ਵਿਚ ਗਰਭਵਤੀ ਜਨਾਨੀ ਦੀ ਹੋਈ ਮੌਤ ਦੇ ਮਾਮਲੇ ਵਿਚ ਜਲਦ ਹਸਪਤਾਲ ਪ੍ਰਬੰਧਕਾਂ ’ਤੇ ਗਾਜ਼ ਡਿੱਗ ਸਕਦੀ ਹੈ। ਸਿਹਤ ਵਿਭਾਗ ਵਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਸਪਤਾਲ ਵਿਚ ਇਲਾਜ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਸਨ। ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵਲੋਂ ਜਾਂਚ ਤਕਰੀਬਨ ਮੁਕੰਮਲ ਕਰ ਲਈ ਗਈ ਹੈ। ਜਲਦ ਹੀ ਸਿਵਲ ਸਰਜਨ ਡਾ. ਚਰਨਜੀਤ ਸਿੰਘ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਆਖਿਰਕਾਰ ਗੁਰੂ ਨਾਨਕ ਦੇਵ ਹਸਪਤਾਲ ਦੇ ਸਰਜਰੀ ਵਿਭਾਗ ਦੇ ਡਾਕਟਰ ਜਿਨ੍ਹਾਂ ਨੇ ਆਪ੍ਰੇਸ਼ਨ ਕੀਤਾ ਹੈ, ਕੀ ਸਰਕਾਰ ਉਨ੍ਹਾਂ ’ਤੇ ਕਾਰਵਾਈ ਕਰੇਗੀ, ਜੋ ਸਰਕਾਰੀ ਤਨਖ਼ਾਹ ਲੈਣ ਦੇ ਬਾਵਜੂਦ ਪ੍ਰਾਈਵੇਟ ਆਪ੍ਰੇਸ਼ਨ ਕਰ ਰਹੇ ਹਨ। ਜਾਣਕਾਰੀ ਅਨੁਸਾਰ ਵਿਭਾਗ ਵਲੋਂ ਕੀਤੀ ਗਈ ਜਾਂਚ ਵਿਚ ਹੁਣ ਤੱਕ ਗੁਰੂ ਨਾਨਕ ਦੇਵ ਹਸਪਤਾਲ ਦੇ ਸਰਜਰੀ ਵਿਭਾਗ ਦੇ ਡਾਕਟਰ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਡਾਕਟਰ ਅਤੇ ਇਕ ਨਰਸ ਦਾ ਨਾਮ ਸਾਹਮਣੇ ਆਏ ਹਨ। ਜਾਂਚ ਟੀਮ ਨੇ ਇਨ੍ਹਾਂ ਤਿੰਨਾਂ ਦੇ ਬਿਆਨ ਕਲਮਬੰਦ ਕੀਤੇ ਹਨ। ਅਗਲੇ ਹਫ਼ਤੇ ਤੱਕ ਜਾਂਚ ਕਮੇਟੀ ਸਾਰੇ ਤੱਥਾਂ ਦੀ ਰਿਪੋਰਟ ਤਿਆਰ ਕਰ ਕੇ ਸਿਵਲ ਸਰਜਨ ਨੂੰ ਸੌਂਪੇਗੀ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ

ਝਬਾਲ ਰੋਡ ’ਤੇ ਪੈਂਦੇ ਪਿੰਡ ਇੱਬਣ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ 25 ਸਾਲਾ ਪਤਨੀ ਮਧੂ ਗਰਭਵਤੀ ਸੀ। ਉਸ ਨੇ ਨਿਊ ਅੰਮ੍ਰਿਤਸਰ ਦੀ ਰਹਿਣ ਵਾਲੀ ਇੱਕ ਨਰਸ ਨਾਲ ਸੰਪਰਕ ਕੀਤਾ। ਉਸ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਇਕ ਗਾਇਨੀ ਡਾਕਟਰ ਦੇ ਲੈਟਰਪੈਡ ’ਤੇ ਦਵਾਈਆਂ ਅਤੇ ਟੈਸਟ ਲਿਖੇ। 25 ਜੂਨ ਨੂੰ ਜਦੋਂ ਮਧੂ ਨੂੰ ਜਣੇਪੇ ਦਾ ਦਰਦ ਹੋਣ ਲੱਗਾ ਤਾਂ ਜਨਾਨੀ ਦੇ ਕਹਿਣ ’ਤੇ ਉਹ ਮਧੂ ਨੂੰ ਤਰਨਤਾਰਨ ਰੋਡ ਸਥਿਤ ਹਸਪਤਾਲ ਲੈ ਆਇਆ। ਗੁਰੂ ਨਾਨਕ ਦੇਵ ਹਸਪਤਾਲ ਦੇ ਸਰਜਰੀ ਵਿਭਾਗ ਵਿਚ ਤਾਇਨਾਤ ਡਾਕਟਰ ਅਤੇ ਇਕ ਹੋਰ ਗਾਇਨੀ ਡਾਕਟਰ ਸੀ। ਜਣੇਪੇ ਤੋਂ ਬਾਅਦ ਮਧੂ ਨੇ ਜੁੜਵਾ ਬੇਟੀਆਂ ਨੂੰ ਜਨਮ ਦਿੱਤਾ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਕੁਝ ਸਮੇਂ ਬਾਅਦ ਮਧੂ ਦੀ ਵੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਦੂਜੇ ਪਾਸੇ ਆਰ. ਟੀ. ਆਈ. ਐਕਟੀਵਿਸਟ ਰਜਿੰਦਰ ਸਰਮਾ ਰਾਜੂ ਦਾ ਕਹਿਣਾ ਸੀ ਕਿ ਸਰਕਾਰ ਨੂੰ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਸਰਕਾਰੀ ਤਨਖ਼ਾਹ ਲੈ ਕੇ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੇ ਡਾਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਮੌਤ ਲਈ ਜੋ ਵੀ ਡਾਕਟਰ ਅਤੇ ਕਰਮਚਾਰੀ ਜ਼ਿੰਮੇਵਾਰ ਹਨ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਸ ਸਬੰਧੀ ਉਹ ਜਲਦ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਵਾਉਣ ਜਾ ਰਹੇ ਹਨ। ਦੂਜੇ ਪਾਸੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਹਸਪਤਾਲ ਵਿਚ ਜਨਾਨੀ ਦਾ ਆਪ੍ਰੇਸਨ ਕੀਤਾ ਗਿਆ ਸੀ, ਉਸ ਹਸਪਤਾਲ ਵਿਚ ਇਲਾਜ ਦੇ ਯੋਗ ਪ੍ਰਬੰਧ ਨਹੀਂ ਸਨ।

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

rajwinder kaur

This news is Content Editor rajwinder kaur