ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
Thursday, Jan 22, 2026 - 06:08 PM (IST)
ਅੰਮ੍ਰਿਤਸਰ : ਸੂਬੇ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦੋਸ਼ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ DPE ਅਧਿਆਪਕ ਜੋਰਇੰਦਰ ਸਿੰਘ ਖਿਲਾਫ ਜਾਤੀ ਸੂਚਕ ਸ਼ਬਦਾਵਲੀ ਵਰਤੀ ਗਈ ਸੀ। ਜਿਸ ਤੋਂ ਬਾਅਦ ਵਿਭਾਗ ਵੱਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਕਮੇਟੀ ਦੀ ਜਾਂਚ ਵਿਚ ਰੇਖਾ ਮਹਾਜਨ ਦੋਸ਼ੀ ਪਾਈ ਗਈ, ਜਿਸ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਜਾਰੀ ਹੋਈ ਚਿਤਾਵਨੀ, ਅਗਲੇ 24 ਘੰਟੇ ਅਹਿਮ
ਕੇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਕੇਸ ਸਬੰਧੀ ਦੋ ਤਰੀਕਾਂ 'ਤੇ ਸੁਣਵਾਈ ਕਮਿਸ਼ਨ ਕੋਰਟ ਵਿਚ ਹੋਈ ਹੈ। ਮੁੱਢਲੀ ਜਾਂਚ ਦੌਰਾਨ ਹੀ ਪ੍ਰਿੰਸੀਪਲ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ ਪਰ ਵਿਭਾਗੀ ਜਾਂਚ ਵਿਚ ਸਿੱਧ ਹੋ ਚੁੱਕਾ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਆਦਤਨ ਦੋਸ਼ੀ ਹੈ, ਇਸ ਲਈ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ ਹੈ। ਅਗਲੀਆਂ ਤਰੀਕਾਂ ਵਿਚ ਸੁਣਵਾਈ ਜਾਰੀ ਰਹੇਗੀ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਐਕਟ 1989 ਦੀ ਕਾਨੂੰਨੀ ਕਾਰਵਾਈ ਲਈ ਵੀ ਪੁਲਸ ਵਿਭਾਗ ਨੂੰ ਪਾਬੰਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵੱਡੇ ਸੰਕਟ ਵੱਲ ਵੱਧ ਰਹੀ ਗੁਰੂ ਨਗਰੀ ਅੰਮ੍ਰਿਤਸਰ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
