ਸਰਕਾਰੀ ਸਕੂਲਾਂ ਨੇ ਦਾਖ਼ਲੇ ਵਧਾਉਣ ਲਈ ਘਰ-ਘਰ ਕੀਤੀ ਪਹੁੰਚ
Monday, Apr 05, 2021 - 03:01 PM (IST)
ਮਲੌਦ (ਇਕਬਾਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਲਈ ਘਰ-ਘਰ ਪਹੁੰਚ ਕਰਨ ਦਾ ਟੀਚਾ ਰੱਖਿਆ ਹੈ। ਇਸ ਤਹਿਤ ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾਂ ਦੇ ਮੁੱਖ ਅਧਿਆਪਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕ ਹਰਵਿੰਦਰ ਕੌਰ, ਰਾਜਵਿੰਦਰ ਕੌਰ, ਬਲਜਿੰਦਰ ਸਿੰਘ ਅਤੇ ਤਰਨਜੀਤ ਸਿੰਘ ਨੇ ਪਿੰਡ ਵਿੱਚ ਘਰ-ਘਰ ਜਾ ਕੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਾਰੇ ਦੱਸਦਿਆਂ ਕਿਹਾ ਕਿ ਸਰਕਾਰੀ ਸਕਲ ਰਾਮਗੜ੍ਹ ਸਰਦਾਰਾਂ ਵਿਖੇ 6 ਤੋਂ 10 ਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਰਾਹੀ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਕੋਈ ਦਾਖ਼ਲਾ ਫ਼ੀਸ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿੱਖਿਅਤ ਸਟਾਫ਼ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ ਵੀ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰ ਵੱਲੋਂ ਵਜ਼ੀਫ਼ਾ ਅਤੇ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਵੀ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਕਿਹਾ ਕਿ ਚੰਗੇ ਨਤੀਜਿਆਂ ਨੂੰ ਦੇਖਦੇ ਹੋਏ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣੇ ਚਾਹੀਦੇ ਹਨ।