ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਵਧਾਇਆ ਮਾਣ, ISRO ਟ੍ਰੇਨਿੰਗ ਲਈ ਹੋਈ ਚੋਣ

Sunday, Mar 31, 2024 - 06:39 PM (IST)

ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਵਧਾਇਆ ਮਾਣ, ISRO ਟ੍ਰੇਨਿੰਗ ਲਈ ਹੋਈ ਚੋਣ

ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਦੀ ISRO ਟ੍ਰੇਨਿੰਗ ਲਈ ਚੋਣ ਹੋਈ ਹੈ। ਗੁਰਲੀਨ ਕੌਰ ਨੇ ਸਰਕਾਰੀ ਸਕੂਲ ਦਾ ਹੀ ਨਹੀਂ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਇਸ ਦਰਮਿਆਨ ਸਿੱਖਿਆ ਮੰਤਰੀ ਹਰਜੋਤ ਸਿੰਘ  ਬੈਂਸ ਨੇ ਐਕਸ ਅਕਾਊਂਟ 'ਤੇ ਟਵੀਟ ਸਾਂਝਾ ਕੀਤਾ ਹੈ। 

ਇਹ ਵੀ ਪੜ੍ਹੋ :  ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

PunjabKesari

ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਹੈ ਕਿ 'ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਦੇਸ਼ ਭਰ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ, ਹੁਸ਼ਿਆਰਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਦੇਸ਼ ਭਰ ਦੇ 350 ਚੋਟੀ ਦੇ ਵਿਦਿਆਰਥੀਆਂ ਵਿੱਚੋਂ ISRO ਟ੍ਰੇਨਿੰਗ ਲਈ ਚੋਣ ਹੋਈ ਹੈ। ਮੇਰੇ ਵੱਲੋਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ।' ਗੁਰਲੀਨ ਕੌਰ India Institute of remote sensing ਦੇਹਰਾਦੂਨ ਵਿਖੇ ਯੂਵਿਕਾ ਪ੍ਰੋਗਰਾਮ-2024 'ਚ ਲਵੇਗੀ ਹਿੱਸਾ।

ਇਹ ਵੀ ਪੜ੍ਹੋ :  ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News