ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਰਕਾਰ ਦਾ ਕਦਮ

Friday, Jul 12, 2019 - 05:00 PM (IST)

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਰਕਾਰ ਦਾ ਕਦਮ

ਚੰਡੀਗੜ੍ਹ : ਸਰਕਾਰੀ ਸਕੂਲਾਂ ਵਿਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 18, 522 ਸਰਕਾਰੀ ਸਕੂਲਾਂ ਨੂੰ ਕੰਪੋਜ਼ਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੱਗਰ ਸਿੱÎਖਿਆ ਅਭਿਆਨ ਅਧੀਨ ਸਾਲ 2019-20 ਲਈ ਸੂਬੇ ਵਿਚਲੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪ੍ਰਤੀ ਸਕੂਲ 25,000 ਰੁਪਏ ਪ੍ਰਵਾਨ ਕੀਤੇ ਗਏ ਹਨ। ਇਹ ਗ੍ਰਾਂਟ ਬੰਦ ਪਏ ਉਪਕਰਣਾਂ ਨੂੰ ਤਬਦੀਲ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸਮੱਗਰੀ, ਖੇਡਾਂ/ਲੈਬਾਰਟਰੀ ਦਾ ਸਾਜੋ-ਸਾਮਾਨ, ਅਧਿਆਪਨ ਸਮੱਗਰੀ ਆਦਿ ਖ਼ਰਚਿਆਂ ਲਈ ਹੈ। ਇਸ ਗ੍ਰਾਂਟ ਦੀ ਵਰਤੋਂ ਸਲਾਨਾ ਰੱਖ-ਰਖਾਅ ਅਤੇ ਮੌਜੂਦਾ ਸਕੂਲੀ ਇਮਾਰਤਾਂ ਦੀ ਮੁਰੰਮਤ, ਪਖਾਨੇ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਜਿਹੀਆਂ ਹੋਰਨਾਂ ਸਹੂਲਤਾਂ ਲਈ ਵੀ ਕੀਤੀ ਜਾ ਸਕਦੀ ਹੈ।

ਸਿੰਗਲਾ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਸਕੂਲਾਂ ਵਿਚ ਪਖ਼ਾਨਿਆਂ ਦੀ ਘਾਟ, ਸਕੂਲਾਂ ਵਿਚ ਲੜਕੀਆਂ ਦੇ ਦਾਖ਼ਲੇ ਵਿਚ ਕਮੀ ਦਾ ਕਾਰਨ ਬਣਦੀ ਹੈ। ਹੁਣ ਢੁਕਵੇਂ ਬੁਨਿਆਦੀ ਢਾਂਚੇ ਅਤੇ ਵਧੀਆ ਸਕੂਲੀ ਇਮਾਰਤਾਂ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਵਿਚ ਸੁਧਾਰ ਕਰਨ 'ਤੇ ਜ਼ਿਆਦਾ ਧਿਆਨ ਕੇਂਦਰਤਿ ਕਰਨ ਨਾਲ, ਇਨ੍ਹਾਂ ਸਕੂਲਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦੀ ਆਸ ਹੈ। 


author

Gurminder Singh

Content Editor

Related News