ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ...
Monday, Sep 15, 2025 - 03:47 PM (IST)

ਚੰਡੀਗੜ੍ਹ : ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ 'ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਡਿੰਪਲ ਮਦਾਨ ਦੀ ਅਗਵਾਈ ਵਿਚ ਅਧਿਆਪਕਾਂ ਦੇ ਵਫ਼ਦ ਵੱਲੋਂ ਇਹ ਸਮੂਹਿਕ ਯੋਗਦਾਨ ਰਸਮੀ ਤੌਰ 'ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿਚ ਡਿਪਟੀ ਡੀਈਓ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਦਿਨੇਸ਼ ਮੋਦੀ ਸ਼ਾਮਲ ਸਨ।
ਇਹ ਵੀ ਪੜ੍ਹੋ : ਪੁਲਸ ਨੇ ਰੋਕਿਆ ਸਕੂਲੀ ਆਟੋ, ਜਦੋਂ ਚੈਕਿੰਗ ਕੀਤੀ ਤਾਂ ਅਫ਼ਸਰ ਦੇ ਵੀ ਉਡੇ ਹੋਸ਼
ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਅਧਿਆਪਕਾਂ ਵੱਲੋਂ ਪਾਇਆ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬੇ ਦੇ ਰਾਹਤ ਕਾਰਜਾਂ ਵਿਚ ਯੋਗਦਾਨ ਪਾ ਕੇ ਅਧਿਆਪਕਾਂ ਨੇ ਦਿਖਾਇਆ ਹੈ ਕਿ ਕਲਾਸਰੂਮ ਤੋਂ ਬਾਹਰ ਵੀ ਉਹ ਸਮਾਜ ਪ੍ਰਤੀ ਸਮਰਪਿਤ ਹਨ ਅਤੇ ਇਹ ਏਕਤਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਵਿਚ ਸਹਾਈ ਸਿੱਧ ਹੋਵੇਗੀ।
ਇਹ ਵੀ ਪੜ੍ਹੋ : ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭੂਆ-ਭਤੀਜੀ ਦੀ ਇਕੱਠਿਆਂ ਦੀ ਮੌਤ
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨੇਕ ਕਾਰਜ ਅਧਿਆਪਕਾਂ ਨੂੰ ਸਮਾਜ ਦੇ ਥੰਮ੍ਹ ਵਜੋਂ ਉਭਾਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਲੋਹੇ ਦੀਆਂ ਪਾਈਆਂ ਨਾਲ ਲੱਦੀ ਟਰਾਲੀ ਦੀ ਟੁੱਟੀ ਹੁੱਕ, ਵਿਛ ਗਈਆਂ ਲਾਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e