ਸਰਕਾਰੀ ਸਕੂਲਾਂ ''ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ ''ਚ ਤਬਦੀਲੀ
Friday, Jul 03, 2020 - 05:41 PM (IST)
ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਹੀਨਿਆਂ ਦੀ ਪ੍ਰੀਖਿਆ ਦਾ ਮੁਲਾਂਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟ ਸ਼ੀਟ ਵਿਚ ਤਬਦੀਲੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਹ ਇਮਤਿਹਾਨ ਹੁਣ 6 ਜੁਲਾਈ 2020 ਦੀ ਥਾਂ 13 ਜੁਲਾਈ ਨੂੰ ਸ਼ੁਰੂ ਹੋ ਕੇ 18 ਜੁਲਾਈ ਨੂੰ ਖ਼ਤਮ ਹੋਣਗੇ। ਇਸ ਸਬੰਧੀ ਪ੍ਰਸ਼ਨ ਪੱਤਰ ਹੈੱਡ ਦਫ਼ਤਰ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿਚ ਅਬੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।
ਇਹ ਵੀ ਪੜ੍ਹੋ : ਖੰਨਾ 'ਚ ਕੋਰੋਨਾ ਦਾ ਵੱਡਾ ਬਲਾਸਟ, ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ
ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ 'ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ। ਗੌਰਤਲਬ ਹੈ ਕਿ 6ਵੀਂ ਤੋਂ 12ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ.ਵੀ.ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 7 ਨਵੇਂ ਮਾਮਲਿਆਂ ਦੀ ਪੁਸ਼ਟੀ