ਫਗਵਾੜਾ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਬੇਹੱਦ ਸ਼ਰਮਨਾਕ ਕਰਤੂਤ, ਕਾਰਨਾਮਾ ਅਜਿਹਾ ਸੁਣ ਉੱਡਣਗੇ ਹੋਸ਼

Sunday, Apr 30, 2023 - 06:28 PM (IST)

ਫਗਵਾੜਾ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਬੇਹੱਦ ਸ਼ਰਮਨਾਕ ਕਰਤੂਤ, ਕਾਰਨਾਮਾ ਅਜਿਹਾ ਸੁਣ ਉੱਡਣਗੇ ਹੋਸ਼

ਫਗਵਾੜਾ (ਜਲੋਟਾ) : ਫਗਵਾੜਾ ਵਿਖੇ ਇਕ ਸਰਕਾਰੀ ਅਧਿਆਪਕ ਵੱਲੋਂ ਸਮਾਰਟ ਸਕੂਲ ਦੇ ਐੱਲ. ਸੀ. ਡੀ. ਮੋਨੀਟਰ ’ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਅਸ਼ਲੀਲ ਫਿਲਮਾਂ ਦਿਖਾ ਕੇ ਉਨ੍ਹਾਂ ਨਾਲ ਗਲਤ ਹਰਕਤਾਂ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਗੰਭੀਰ ਮਾਮਲੇ ਸਬੰਧੀ ਥਾਣਾ ਸਤਨਾਮਪੁਰਾ ਦੀ ਪੁਲਸ ਨੇ ਮੁਹੱਲਾ ਗੋਵਿੰਦਪੁਰਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਅਧਿਆਪਕ ਰਾਜੀਵ ਪੁੱਤਰ ਨੋਨਿਦ ਸ਼ਰਮਾ ਵਾਸੀ ਮੁਹੱਲਾ ਸਤਕਰਤਾਰੀਆ ਬਾਂਸਾ ਵਾਲਾ ਬਾਜ਼ਾਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤਾ ਅਲਰਟ

ਸ਼ਿਕਾਇਤਕਰਤਾ ਨੇ ਪੁਲਸ ਸਾਹਮਣੇ ਖੁਲਾਸਾ ਕੀਤਾ ਹੈ ਕਿ ਅਧਿਆਪਕ ਰਾਜੀਵ ਸ਼ਰਮਾ ਸਰਕਾਰੀ ਮਿਡਲ ਸਮਾਰਟ ਸਕੂਲ ਗੋਵਿੰਦਪੁਰਾ ਦੇ ਛੇਵੀਂ ਜਮਾਤ ਦੇ ਮਾਸੂਮ ਬੱਚਿਆਂ ਨੂੰ ਅਸ਼ਲੀਲ ਫਿਲਮਾਂ ਦਿਖਾ ਕੇ ਉਨ੍ਹਾਂ ਨਾਲ ਗਲਤ ਹਰਕਤਾਂ ਕਰਦਾ ਸੀ। ਉਸ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਨੇ ਉਸ ਨੂੰ ਦੱਸਿਆ ਹੈ ਕਿ ਰਾਜੀਵ ਸ਼ਰਮਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੇ ਮੂੰਹ ’ਚੋਂ ਸ਼ਰਾਬ ਦੀ ਬਦਬੂ ਆਉਂਦੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ। 

ਇਹ ਵੀ ਪੜ੍ਹੋ : ਫੁੱਫੜ ਨੇ ਆਪਣੀ ਪ੍ਰੇਮਿਕਾ ਨਾਲ ਕਰਵਾ ਦਿੱਤਾ ਭਤੀਜੇ ਦਾ ਵਿਆਹ, ਜਦੋਂ ਕਰਤੂਤ ਖੁੱਲ੍ਹੀ ਤਾਂ ਕਰਵਾ ਦਿੱਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News