ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਈਬ੍ਰੇਰੀਆਂ ਲਈ ਲਿਆ ਗਿਆ ਅਹਿਮ ਫ਼ੈਸਲਾ

Wednesday, Dec 08, 2021 - 03:58 PM (IST)

ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਲਾਈਬ੍ਰੇਰੀਆਂ ਲਈ ਲਿਆ ਗਿਆ ਅਹਿਮ ਫ਼ੈਸਲਾ

ਚੰਡੀਗੜ੍ਹ : ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਈਬ੍ਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਖ਼ੁਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਸਾਲ ਦੇ ਸ਼ੁਰੂ 'ਚ 'ਚੋਣ ਜ਼ਾਬਤਾ' ਲੱਗਣ ਦੇ ਆਸਾਰ, ਵਿਭਾਗਾਂ ਦੇ ਕੰਮ ਸਮੇਟਣ 'ਚ ਜੁੱਟੇ ਮੰਤਰੀ

ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਹਾਈਟੈੱਕ ਬਣਾਉਣ ਦੇ ਮਕਸਦ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ-ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਤਨੀ ਦੇ ਦਿਓਰ ਨਾਲ ਬਣੇ ਨਾਜਾਇਜ਼ ਸਬੰਧਾਂ ਨੇ ਉਜਾੜਿਆ ਪਰਿਵਾਰ, ਪਤੀ ਨੇ ਲੋਹੇ ਦੇ ਸੁੰਬੇ ਨਾਲ ਕਤਲ ਕੀਤਾ ਭਰਾ

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲ੍ਹਾ ਪੱਧਰ 'ਤੇ ਪ੍ਰਾਪਤੀ, ਵੰਡ, ਰਿਕਾਰਡ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਆਪਣੇ ਅਧੀਨ ਪ੍ਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ 'ਤੇ ਲਾਏ ਵੱਡੇ ਦੋਸ਼, ਸੁਖਬੀਰ ਬਾਦਲ 'ਤੇ ਵੀ ਸਾਧਿਆ ਨਿਸ਼ਾਨਾ

ਕਿਸੇ ਵੀ ਤਕਨੀਕੀ ਖ਼ਰਾਬੀ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਰਵਿਸ ਸੈਂਟਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਜਲਦੀ ਹੀ ਸਕੂਲਾਂ ਨੂੰ ਟੈਬਲੇਟ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News