ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਅੱਜ ਤੋਂ, ਮਹਿਕਮੇ ਨੇ ਲਿਆ ਅਹਿਮ ਫ਼ੈਸਲਾ

03/15/2021 9:12:35 AM

ਮੋਹਾਲੀ/ਅੰਮ੍ਰਿਤਸਰ (ਨਿਆਮੀਆਂ, ਦਲਜੀਤ) : ਸਕੂਲ ਸਿੱਖਿਆ ਮਹਿਕਮੇ ਵੱਲੋਂ ਨਾਨ-ਬੋਰਡ ਜਮਾਤਾਂ ਦੀਆਂ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਮਹਿਕਮੇ ਵੱਲੋਂ ਸੂਬੇ ਵਿਚ ਕੋਰੋਨਾ ਮਹਾਮਾਰੀ ਦੇ ਵੱਧਦੇ ਖ਼ਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਘਰਾਂ ਵਿਚ ਹੀ ਰਹਿ ਕੇ ਪੇਪਰਾਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ

ਇਸ ਦੌਰਾਨ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਇਕੱਤਰਤਾ ਘੱਟ ਕਰਨ ਲਈ ਪ੍ਰੀਖਿਆਵਾਂ ਇਕੱਠਿਆਂ ਲੈਣ ਦੀ ਬਜਾਏ ਸ਼ਿਫਟਾਂ ਵਿਚ ਲੈਣ ਲਈ ਮਹਿਕਮੇ ਵੱਲੋਂ ਮੁੜ ਤੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਗਈ ਹੈ। ਸੋਧੀ ਹੋਈ ਡੇਟਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12.20 ਤੋਂ 3.20 ਤੱਕ ਸ਼ਾਮ ਦਾ ਸ਼ੈਸਨ ਹੋਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਹੁਣ 'ਡਰੱਗ ਸਟੋਰ' ਲਈ ਅਪਲਾਈ ਕਰ ਸਕਣਗੇ 'ਰਜਿਸਟਰਡ ਫਾਰਮਾਸਿਸਟ'

ਸੈਕੰਡਰੀ ਸਕੂਲਾਂ ਦੇ 6ਵੀਂ ਅਤੇ 11ਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9 ਵਜੇ ਤੋਂ 12 ਵਜੇ ਤੱਕ ਹੋਵੇਗੀ, ਜਦੋਂ ਕਿ 7ਵੀਂ ਅਤੇ 9ਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9 ਵਜੇ ਤੋਂ 12 ਵਜੇ ਤਕ ਹੋਵੇਗੀ।

ਇਹ ਵੀ ਪੜ੍ਹੋ : ਪੁਲਸ ਨੇ ਵਿਆਹ ਦੇ ਮੰਡਪ 'ਚੋਂ ਚੁੱਕਿਆ 'ਲਾੜਾ', ਸਜ ਕੇ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਜਾਣੋ ਪੂਰਾ ਮਾਮਲਾ

ਇਸੇ ਤਰ੍ਹਾਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜ਼ੇਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰ ਕੇ ਲਈ ਜਾਵੇਗੀ।
ਨੋਟ : ਕੋਰੋਨਾ ਮਹਾਮਾਰੀ ਦੇ ਮੱਦੇਨਜਰ ਸਿੱਖਿਆ ਮਹਿਕਮੇ ਵੱਲੋਂ ਲਏ ਗਏ ਉਪਰੋਕਤ ਫ਼ੈਸਲੇ ਬਾਰੇ ਦਿਓ ਆਪਣੀ ਰਾਏ


Babita

Content Editor

Related News