ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਮਹੀਨੇ ਸ਼ੁਰੂ ਹੋਣਗੀਆਂ ਆਨਲਾਈਨ ਪ੍ਰੀਖਿਆਵਾਂ
Tuesday, Jun 29, 2021 - 09:58 AM (IST)
ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜੂਦਾ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਅਸਰਦਾਰ ਬਣਾਉਣ ਲਈ ਜੁਲਾਈ ਮਹੀਨੇ ਵਿਚ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਲਖਬੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵਿਭਾਗੀ ਦਿਸ਼ਾ-ਨਿਰਦੇਸ਼ਾਂ ਮੁਤਾਬਕ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਲਈ ਬਾਕਾਇਦਾ ਡੇਟਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਗੰਭੀਰ ਬਿਜਲੀ ਸੰਕਟ ਦੌਰਾਨ 'ਪਾਵਰਕਾਮ' ਨੂੰ ਮਿਲੀ ਵੱਡੀ ਰਾਹਤ
ਹਾਲ ਦੀ ਘੜੀ ਆਨਲਾਈਨ ਕਲਾਜ਼ਾਂ ਜ਼ਰੀਏ ਵਿਦਿਆਰਥੀ ਕਰ ਰਹੇ ਹਨ ਤਿਆਰੀ
ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਪਾਬੰਦੀਆਂ ਕਾਰਨ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਅਤੇ ਟੈਲੀਵਿਜ਼ਨ ਜ਼ਰੀਏ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਰੋਜ਼ਾਨਾ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਸਿਲੇਬਸ ਤਿਆਰ ਕਰਵਾਇਆ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਦਾ ਕੰਮ ਨੋਟ ਬੁੱਕਸ ’ਤੇ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਿਆਰ ਲੈਕਚਰ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ. ਡੀ. ਪੰਜਾਬੀ ਤੋਂ ਪ੍ਰਸਾਰਿਤ ਕਰਵਾ ਕੇ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਵਿਭਾਗ ਵੱਲੋਂ ਰੋਜ਼ਾਨਾ ਸਲਾਈਡਸ ਦੇ ਰੂਪ ਵਿਚ ਵੀ ਵਿਦਿਆਰਥੀਆਂ ਲਈ ਲਰਨਿੰਗ ਮਟੀਰੀਅਲ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਜਰੀਵਾਲ ਨੇ 'ਪੰਜਾਬ' ਨੂੰ ਲੈ ਕੇ ਫਿਰ ਕੀਤਾ ਟਵੀਟ, ਅੱਜ ਪਹੁੰਚ ਰਹੇ ਚੰਡੀਗੜ੍ਹ
ਸਲਾਨਾ ਪ੍ਰੀਖਿਆਵਾਂ ’ਚ ਜੁੜਣਗੇ ਅੰਕ
ਜ਼ਿਲ੍ਹਾ ਮੀਡੀਆ ਕੋ-ਆਰਡੀਨੇਟਰ ਕਮ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਆਪਣੇ ਵਿਸ਼ਿਆਂ ਦਾ ਅਪ੍ਰੈਲ ਅਤੇ ਮਈ ਮਹੀਨਿਆਂ ਦਾ ਸਿਲੇਬਸ ਕਰਵਾ ਦਿੱਤਾ ਗਿਆ ਸੀ। ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਵੀ ਪੜ੍ਹਾਈ ਜਾਰੀ ਰੱਖਣ ਲਈ ਜੂਨ ਮਹੀਨੇ ਦੌਰਾਨ ਵੀ ਦੂਰਦਰਸ਼ਨ ਲੈਕਚਰਾਂ ਦਾ ਪ੍ਰਸਾਰਣ ਜਾਰੀ ਰੱਖਿਆ ਗਿਆ।
ਇਹ ਵੀ ਪੜ੍ਹੋ : 2020 'ਚ JEE Main ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮਿਲੇਗਾ ਇਹ ਮੌਕਾ
ਵਿਭਾਗ ਵੱਲੋਂ ਸੈਸ਼ਨ ਦੀ ਪੜ੍ਹਾਈ ਨੂੰ ਬਾਕਾਇਦਾ ਰੂਪ ਨਾਲ ਅੱਗੇ ਵਧਾਉਣ ਦੇ ਮਨੋਰਥ ਨਾਲ ਅਪ੍ਰੈਲ ਅਤੇ ਮਈ ਮਹੀਨਿਆਂ ਦੇ ਸਿਲੇਬਸ ’ਤੇ ਆਧਾਰਤ ਜੁਲਾਈ ਮਹੀਨੇ ਵਿਚ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਹੁਣ ਤੱਕ ਦੀ ਪੜ੍ਹਾਈ ਦੇ ਆਪਣੇ ਪੱਧਰ ਸਬੰਧੀ ਪਤਾ ਲੱਗ ਸਕੇ। ਇਸ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਵੱਲੋਂ ਪ੍ਰਾਪਤੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਦੌਰਾਨ ਲਗਾਏ ਜਾਣ ਵਾਲੇ ਅੰਕਾਂ ’ਚ ਸ਼ਾਮਲ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ