ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਣਗੇ 7 ਕਰੋੜ ਦੇ ਫੰਡ, ਇਸ ਕਾਰਨ ਲਿਆ ਗਿਆ ਫ਼ੈਸਲਾ

Friday, Apr 02, 2021 - 04:15 PM (IST)

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਣਗੇ 7 ਕਰੋੜ ਦੇ ਫੰਡ, ਇਸ ਕਾਰਨ ਲਿਆ ਗਿਆ ਫ਼ੈਸਲਾ

ਚੰਡੀਗੜ੍ਹ : ਕੋਵਿਡ-19 ਦੇ ਕਾਰਨ ਸਕੂਲਾਂ ਦੇ ਘੱਟ ਸਮਾਂ ਖੁੱਲ੍ਹਣ ਦੇ ਨਤੀਜੇ ਵੱਜੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਨੁਕਸਾਨ ਦੀ ਪੂਰਤੀ ਅਤੇ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਤਕਰੀਬਨ ਸੱਤ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਤਕਰੀਬਨ 6,97,01,00 ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ 'ਵੀਕੈਂਡ ਲਾਕਡਾਊਨ' ਲਾਉਣ ਦੀ ਤਿਆਰੀ, ਕੈਪਟਨ ਨੇ ਲਾਈਵ ਹੁੰਦਿਆਂ ਕੀਤਾ ਇਸ਼ਾਰਾ

ਇਹ ਫੰਡ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੀ ਸਿੱਖਣ ਦੀ ਸਮਰੱਥਾ ਵਧਾਉਣ ਲਈ ਵਰਤੇ ਜਾਣਗੇ। ਬੁਲਾਰੇ ਅਨੁਸਾਰ ਕੋਵਿਡ-19 ਦੇ ਕਾਰਨ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਸਕੂਲ ਬਹੁਤ ਘੱਟ ਸਮਾਂ ਖੁੱਲ੍ਹੇ ਹਨ। ਇਸ ਦੇ ਕਾਰਨ ਵੱਖ-ਵੱਖ ਵਿਸ਼ਿਆਂ ਨੂੰ ਸਿੱਖਣ ਵਿਚਲੇ ਪਾੜੇ ਦੀ ਸ਼ਨਾਖਤ ਕੀਤੀ ਗਈ ਹੈ। ਇਸ ਪਾੜੇ ਨੂੰ ਪੂਰਨ ਵਾਸਤੇ ਲਰਨਿੰਗ ਇਨਹਾਂਸਮੈਂਟ ਪ੍ਰੋਗਰਾਮ (ਸੈਕੰਡਰੀ) ਆਧਾਰਿਤ ਹਿਸਾਬ, ਸਾਇੰਸ, ਪੰਜਾਬੀ, ਅੰਗਰੇਜ਼ੀ, ਹਿੰਦੀ ਅਤੇ ਸਮਾਜਿਕ-ਵਿਗਿਆਨ ਦੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਦੀ ਸਮਰੱਥਾ ਵਧਾਉਣ ਵਾਸਤੇ ਸਪਲੀਮੈਂਟਰੀ ਸਮੱਗਰੀ/ਪ੍ਰੈਕਟੀਕਲ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਫੰਡ ਜਾਰੀ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਹ ਫੰਡ ਵੱਖ-ਵੱਖ ਜਮਾਤਾਂ ਲਈ ਵਰਤੇ ਜਾਣਗੇ। ਇਨ੍ਹਾਂ ਫੰਡਾਂ ਦੇ ਨਾਲ ਵਿਦਿਆਰਥੀਆਂ ਦੇ ਸਿੱਖਣ ਦਾ ਪਾੜਾ ਪੂਰਾ ਕਰਨ ਲਈ ਅਸਾਇਨਮੈਂਟਾਂ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)

ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਬਾਰੇ ਰੋਜ਼ਾਨਾ, ਵਿਗਿਆਨ ਲਈ ਹਫ਼ਤੇ ਵਿੱਚ ਤਿੰਨ ਦਿਨ ਅਤੇ ਹਿੰਦੀ ਤੇ ਪੰਜਾਬੀ ਲਈ ਹਫ਼ਤੇ ਵਿੱਚ ਦੋ ਦਿਨ ਅਸਾਈਨਮੈਂਟਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿੱਖਣ ਦਾ ਪਾੜਾ ਪੂਰਨ ਲਈ ਰਾਸ਼ਟਰੀ ਅਚੀਵਮੈਂਟ ਸਰਵੇ (ਐਨ. ਏ. ਐਸ.) ਦੀ ਤਿਆਰੀ ਵਾਸਤੇ ਵਿਸ਼ਾ ਅਧਿਆਪਕ, ਵਿਦਿਆਰਥੀਆਂ ਲਈ ਅਸਾਇਨਮੈਂਟਾਂ ਵਾਸਤੇ ਵੀ ਫੰਡ ਵਰਤੇ ਜਾ ਸਕਣਗੇ। ਇਹ ਫੰਡ ਬਾਰਵ੍ਹੀਂ ਜਮਾਤ ਦੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਦੀਆਂ ਮੈਪ ਐਕਟੀਵਿਟੀ ਤੇ ਪੋਲਿਟੀਕਲ ਸਾਇੰਸ/ਹਿਸਟਰੀ ਦੀਆਂ ਅਸਾਇਨਮੈਂਟਾਂ ਲਈ ਵੀ ਵਰਤੇ ਜਾ ਸਕਣਗੇ।
ਨੋਟ : ਉਪਰੋਕਤ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News