ਪੰਜਾਬ ਦੇ ਇਨ੍ਹਾਂ ਜ਼ਿਲਿਆਂ 'ਚ ਭਲਕੇ ਸਰਕਾਰੀ ਸਕੂਲਾਂ 'ਚ ਛੁੱਟੀ ਦਾ ਐਲਾਨ
Sunday, Jan 26, 2020 - 04:58 PM (IST)

ਜਲੰਧਰ (ਸੋਨੂੰ): ਦੇਸ਼ ਭਰ 'ਚ ਅੱਜ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਸ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਲੰਧਰ 'ਚ 27 ਜਨਵਰੀ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ, ਪਠਾਨਕੋਟ, ਮਾਨਸਾ, ਪਟਿਆਲਾ,ਗੁਰਦਾਸਪੁਰ ਆਦਿ ਸਰਕਾਰੀ ਸਕੂਲਾਂ 'ਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।