ਪੰਜਾਬ ਦੇ ਇਸ ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਦੋ ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਕਿਉਂ
Sunday, Mar 05, 2023 - 09:30 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਖ਼ਾਲਸੇ ਦੇ ਪਾਵਨ ਤਿਉਹਾਰ ਹੋਲੇ-ਮਹੱਲੇ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਮਾਰਚ ਤੱਕ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਾਹਰਲੇ ਜ਼ਿਲ੍ਹਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਨ੍ਹਾਂ ਦੀ ਰਿਹਾਇਸ਼ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਜਾਂਦੀ ਹੈ। ਇਸ ਲਈ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਜਿਨ੍ਹਾਂ ਵਿਚ ਪੇਪਰ ਨਹੀ ਹੋ ਰਹੇ ਉਹ 6 ਅਤੇ 7 ਮਾਰਚ ਨੂੰ ਬੰਦ ਰਹਿਣਗੇ।
ਖਰੜ ਤੋਂ ਰੂਪਨਗਰ ਘੁੰਮਣ ਆਏ 3 ਦੋਸਤਾਂ ਨਾਲ ਵਾਪਰੀ ਅਣਹੋਣੀ, ਭਾਖੜਾ ਨਹਿਰ 'ਚ ਡੁੱਬੇ ਦੋ ਨੌਜਵਾਨ
ਜ਼ਿਕਰਯੋਗ ਹੈ ਕਿ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਸ਼ਨੀਵਾਰ ਦੂਜੇ ਦਿਨ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਰੀਆਂ ਰੌਣਕਾਂ ਵੇਖਣ ਨੂੰ ਮਿਲੀਆਂ। ਸੰਗਤਾਂ ਨੇ ਵੱਖ -ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਿਆ। ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਪਤਾਲਪੁਰੀ ਸਾਹਿਬ ਪੁੱਜ ਰਹੀਆਂ ਹਨ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਨਜ਼ਦੀਕ ਅਤੇ ਪ੍ਰਸ਼ਾਸਨ ਵੱਲੋਂ ਦਾਣਾ ਮੰਡੀ ਵਿਖੇ ਬਣਾਈਆਂ ਆਰਜ਼ੀ ਪਾਰਕਿੰਗਾਂ ਵਿਚ ਆਪਣੇ ਵਾਹਨ ਖੜ੍ਹੇ ਕਰਕੇ ਸਰੋਵਰ ’ਤੇ ਸਤਲੁਜ ਦਰਿਆ ’ਚ ਇਸ਼ਨਾਨ ਕਰਕੇ ਗੁਰਦੁਆਰਾ ਪਤਾਲਪੁਰੀ ਦੇ ਦਰਬਾਰ ਸਾਹਿਬ ਮੱਥਾ ਟੇਕ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।