ਕੋਰੋਨਾ ਕਾਰਨ ਬਦਲਿਆ ''ਸਰਕਾਰੀ ਸਕੂਲਾਂ'' ਦਾ ਸਮਾਂ, ਜਾਰੀ ਹੋਏ ਇਹ ਨਿਰਦੇਸ਼

Wednesday, May 12, 2021 - 12:09 PM (IST)

ਲੁਧਿਆਣਾ (ਵਿੱਕੀ) : ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਵਾਇਰਸ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ 11.15 ਵਜੇ ਤੱਕ ਹੀ ਖੁੱਲ੍ਹਣਗੇ। ਇਹ ਹੁਕਮ ਜਦੋਂ ਤੱਕ ਜ਼ਿਲ੍ਹੇ ਵਿਚ ਕਰਫ਼ਿਊ ਦੇ ਹੁਕਮ ਲਾਗੂ ਹਨ, ਉਦੋਂ ਤੱਕ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਹਾਈਕਮਾਨ ਤੱਕ ਪੁੱਜਾ 'ਪੰਜਾਬ ਕਾਂਗਰਸ' ’ਚ ਬਗਾਵਤ ਦਾ ਸੇਕ, ਖ਼ੁਦ ਸੋਨੀਆ ਗਾਂਧੀ ਸੰਭਾਲੇਗੀ ਕਮਾਨ

ਸਕੂਲਾਂ ਵਿਚ ਸਿਰਫ਼ 50 ਫ਼ੀਸਦੀ ਨਾਨ-ਟੀਚਿੰਗ ਅਤੇ ਟੀਚਿੰਗ ਸਟਾਫ਼ ਹੀ ਹਾਜ਼ਰ ਹੋਵੇਗਾ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਕੂਲ ’ਚ ਨਹੀਂ ਬੁਲਾਇਆ ਜਾਵੇਗਾ। ਨਾਲ ਹੀ ਵੱਖ-ਵੱਖ ਜੱਥੇਬੰਦੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਨਾਲ-ਨਾਲ ਇਹ ਹੁਕਮ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲਾਗੂ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਰਿਵਾਰ 'ਚ ਇਕ ਤੋਂ ਜ਼ਿਆਦਾ ਮੈਂਬਰਾਂ ਨੂੰ 'ਕੋਰੋਨਾ' ਹੋਣ 'ਤੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ

ਉਨ੍ਹਾਂ ਕਿਹਾ ਕਿ ਰਾਜ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਅਧਿਆਪਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਕਿਸੇ ਹੋਰ ਦੇ ਨਾਲ ਨਾ ਹੋਵੇ, ਇਸ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਜਲਦ ਇਸ ਸਬੰਧੀ ਫ਼ੈਸਲਾ ਲੈਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News