ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਇਲਾਜ ਦਾ ਸਾਰਾ ਖਰਚ ਚੁੱਕੇਗੀ ਸਰਕਾਰ: ਸਿੰਗਲਾ

Sunday, Jun 09, 2019 - 12:41 AM (IST)

ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਇਲਾਜ ਦਾ ਸਾਰਾ ਖਰਚ ਚੁੱਕੇਗੀ ਸਰਕਾਰ: ਸਿੰਗਲਾ

ਸੁਨਾਮ ਊਧਮ ਸਿੰਘ ਵਾਲਾ(ਮੰਗਲਾ)— ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ 'ਚ ਜੁਟੀਆਂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਸਲਾ ਰੱਖਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਬੱਚੇ ਦੇ ਬਿਹਤਰੀਨ ਇਲਾਜ ਲਈ ਕੋਈ ਵੀ ਕਦਮ ਪੁੱਟਣ 'ਚ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬੱਚੇ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ ਅਤੇ ਇਲਾਜ ਲਈ ਜੋ ਵੀ ਲੋੜ ਪਈ ਉਹ ਪੂਰੀ ਕੀਤੀ ਜਾਵੇਗੀ। ਬੱਚੇ ਨੂੰ ਸੁਰੱਖਿਅਤ ਕੱਢਣ ਲਈ ਸੁਰੱਖਿਅਤ ਵਿਧੀਆਂ ਹੀ ਅਪਣਾਈਆਂ ਜਾ ਰਹੀਆਂ ਹਨ।


author

Baljit Singh

Content Editor

Related News