ਸਰਕਾਰੀ ਅਧਿਆਪਕ ਦਾ ਪੁੱਤਰ ਫੌਜ ''ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ ''ਤੇ ਹੋਇਆ ਭਰਵਾਂ ਸਵਾਗਤ

Tuesday, Sep 08, 2026 - 03:02 PM (IST)

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ ''ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ ''ਤੇ ਹੋਇਆ ਭਰਵਾਂ ਸਵਾਗਤ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਿੰਦੀ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਵਰਿੰਦਰ ਕੁਮਾਰ ਦੇ ਸਪੁੱਤਰ ਮੁਕੁਲ ਮਨੀ ਨੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਸ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਲੈਫਟੀਨੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਪਹੁੰਚਣ 'ਤੇ ਮੁਕੁਲ ਮਨੀ ਦਾ ਪਰਿਵਾਰ, ਇਲਾਕਾ ਨਿਵਾਸੀਆਂ  ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਮੁਕੁਲ ਦੇ ਮਾਤਾ-ਪਿਤਾ ਨੇ ਕਿਹਾ ਕਿ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਉਹ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਅੱਵਲ ਰਿਹਾ ਹੈ। ਉੱਥੇ ਹੀ ਮੁਕੁਲ ਨੇ ਕਿਹਾ ਕਿ ਉਸ ਦੀ ਸਫਲਤਾ ਪਿੱਛੇ ਉਸ ਦੇ ਮਾਪਿਆਂ ਦਾ ਵੱਡਾ ਹੱਥ ਹੈ, ਜਿਨ੍ਹਾਂ ਨੇ ਹਰ ਮੋੜ 'ਤੇ ਉਸ ਦਾ ਸਾਥ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News