ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸਰਕਾਰੀ ਅਧਿਆਪਕ ਦੀ ਮੌਤ

Monday, Feb 28, 2022 - 03:37 PM (IST)

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸਰਕਾਰੀ ਅਧਿਆਪਕ ਦੀ ਮੌਤ

ਅਬੋਹਰ (ਰਹੇਜਾ) : ਸਬ-ਡਵੀਜ਼ਨ ਦੇ ਪਿੰਡ ਰੁਕਨਪੁਰਾ ਖੂਈਖੇੜਾ ਦੇ ਵਸਨੀਕ ਅਤੇ ਪਿੰਡ ਦੇ ਹੀ ਸਰਕਾਰੀ ਸਕੂਲ ਦੇ ਅਧਿਆਪਕ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਰਜੀਤ ਸਿੰਘ (50) ਪੁੱਤਰ ਕੁੰਦਨ ਸਿੰਘ ਇਸੇ ਪਿੰਡ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਸੀ। ਅੱਜ ਸਵੇਰੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਅਚਾਨਕ ਕੁਰਸੀ ਤੋਂ ਹੇਠਾਂ ਡਿੱਗ ਗਿਆ।

ਸਕੂਲ ਸਟਾਫ਼ ਨੇ ਇਸ ਦੀ ਸੂਚਨਾ ਉਸ ਦੇ ਭਤੀਜੇ ਅਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ, ਜਦੋਂ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਇਸ ਘਟਨਾ ਤੋਂ ਬਾਅਦ ਸਮੂਹ ਪਿੰਡ ਵਾਸੀਆਂ ਸਮੇਤ ਗੌਰਮਿੰਟ ਟੀਚਰ ਯੂਨੀਅਨ ਦੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 


author

Babita

Content Editor

Related News