ਸਕੂਲ ''ਚ ਡਿਊਟੀ ਦੌਰਾਨ ਸਰਕਾਰੀ ਅਧਿਆਪਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Monday, Apr 07, 2025 - 11:04 AM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ(ਗੋਰਾਇਆ): ਬੀਤੇ ਦਿਨ ਇੱਕ ਸਰਕਾਰੀ ਈਟੀਟੀ ਅਧਿਆਪਕ ਦੀ ਸਕੂਲ ਵਿੱਚ ਡਿਊਟੀ ਦੌਰਾਨ ਹੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਈਟੀਟੀ ਅਧਿਆਪਕ ਬਲਵਿੰਦਰ ਸਿੰਘ (54 ਸਾਲ) ਵਾਸੀ ਬਬੇਹਾਲੀ ਹਾਲਵਾਸੀ ਗੁਰਦਾਸਪੁਰ ਜੋ ਨੇੜਲੇ ਪਿੰਡ ਹਯਾਤ ਨਗਰ ਵਿੱਚ ਬਤੌਰ ਈਟੀਟੀ ਅਧਿਆਪਕ ਵਜੋਂ ਤੈਨਾਤ ਸੀ। ਸ਼ੁਕਰਵਾਰ ਨੂੰ ਜਦ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਵਿੱਚ ਆਪਣੇ ਵਿਭਾਗ ਦੇ ਹੁਕਮਾਂ ਅਨੁਸਾਰ ਬੱਚਿਆਂ ਨੂੰ ਪੜ੍ਹਾਉਣ ਵਿੱਚ ਮਸਰੂਫ ਸਨ ਤਾਂ ਇਸ ਦੌਰਾਨ ਬਲਵਿੰਦਰ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜੋ ਉਸ ਲਈ ਜਾਨ ਲੇਵਾ ਸਾਬਤ ਹੋਇਆ। ਬਲਵਿੰਦਰ ਸਿੰਘ ਦਾ ਬੀਤੀ ਸ਼ਾਮ ਗੁਰਦਾਸਪੁਰ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਉਨ੍ਹਾਂ ਦੀ ਮੌਤ 'ਤੇ ਈਟੀਟੀ ਅਧਿਆਪਕ ਯੂਨੀਅਨ ਤੋਂ ਇਲਾਵਾ ਹੋਰ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਇਹਨਾਂ ਅਧਿਆਪਕਾਂ ਆਗੂਆਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਵਿਭਾਗ ਪ੍ਰਤੀ ਅਤੇ ਸਮਾਜ ਪ੍ਰਤੀ ਬਹੁਤ ਹੀ ਨਿਸ਼ਠਾਵਾਨ ਅਧਿਆਪਕ ਸਨ ਅਤੇ ਉਹ ਆਪਣੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਵਿਸ਼ੇਸ਼ ਦਿਲਚਸਪੀ ਨਾਲ ਸਿੱਖਿਆ ਵਿਭਾਗ ਦੇ ਨਿਯਮਾਂ ਤਹਿਤ ਵਿੱਦਿਆ ਦਾ ਚਾਨਣ ਮੁਹਈਆ ਕਰਾਉਣ ਵਿੱਚ ਤਤਪਰ ਰਹਿੰਦੇ ਸਨ।
ਇਹ ਵੀ ਪੜ੍ਹੋ- ਲਗਾਤਾਰ ਦੂਜੀ ਵਾਰ ਫੜੀ ਗਈ 'ਥਾਣੇਦਾਰਨੀ', ਕਾਰਨਾਮਾ ਜਾਣ ਤੁਸੀਂ ਵੀ ਰਹਿ ਜਾਓਗੇ ਦੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8