ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਇਹ ਫ਼ੈਸਲਾ

Sunday, May 21, 2023 - 09:33 PM (IST)

ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਇਹ ਫ਼ੈਸਲਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ’ਚ ਅਸਫ਼ਲ ਰਹਿਣ ਦੀ ਸੂਚਨਾ ਮਿਲਣ ’ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਤੀਰਅੰਦਾਜ਼ੀ ਵਿਸ਼ਵ ਕੱਪ ’ਚ ਪੰਜਾਬ ਦੀ ਧੀ ਅਵਨੀਤ ਕੌਰ ਨੇ ਵਧਾਇਆ ਮਾਣ, ਜਿੱਤਿਆ ਕਾਂਸੀ ਤਮਗਾ

ਬਹੁਤ ਸਾਰੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ ਵਿਚ ਲਿਆਂਦਾ ਸੀ ਕਿ ਉਨ੍ਹਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ, ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ’ਤੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਵੀ ਵੱਡੀ ਮੰਗ ਸੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਦੇ ਅੰਦਰ ਹੀ ਬਦਲੀ ਕਰਵਾਉਣ ਦਾ ਇਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੀ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ’ਤੇ ਬਦਲੀ ਕਰਵਾ ਸਕਣ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਜੀਓ ਮੈੱਸ ਦੇ ਅੰਦਰੋਂ 3 ਕੁਇੰਟਲ ਦੀ ਵਿਰਾਸਤੀ ਤੋਪ ਚੋਰੀ, ਚੋਰਾਂ ਨੂੰ ਫੜਨ ਲਈ ਬਣਾਈ ਵਿਸ਼ੇਸ਼ ਟੀਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ, ਉਨ੍ਹਾਂ ਨੂੰ ਡਾਟਾ ਸਹੀ ਕਰਨ ਅਤੇ ਉਸ ਉਪਰੰਤ ਸਬੰਧਤ ਸਕੂਲ ਮੁਖੀ/ਡੀ. ਡੀ. ਓ. ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22.05.2023 ਨੂੰ ਬਾਅਦ ਦੁਪਹਿਰ  02.00 ਵਜੇ (ਬਾਦ) ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਹ ਈ ਪੰਜਾਬ ਪੋਰਟਲ ’ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 02.00 ਵਜੇ (ਬਾ. ਦੁ.) ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਅਸਥਾਨ ’ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਇਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹੇ ਤੋਂ ਜ਼ਿਲ੍ਹੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁਲ 5172 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿਨ੍ਹਾਂ ’ਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ, ਜਿਸ ਵਿਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।
 


author

Manoj

Content Editor

Related News