ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ, ਸਾਂਭਣੇ ਪੈਣਗੇ ਵਿਦੇਸ਼ਾਂ ਤੋਂ ਆਏ NRI ਲੋਕ

Thursday, Jul 16, 2020 - 11:46 AM (IST)

ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ, ਸਾਂਭਣੇ ਪੈਣਗੇ ਵਿਦੇਸ਼ਾਂ ਤੋਂ ਆਏ NRI ਲੋਕ

ਲੁਧਿਆਣਾ : ਲੁਧਿਆਣਾ ਪ੍ਰਸ਼ਾਸਨ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਇਸ ਫਰਮਾਨ ਮੁਤਾਬਕ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਆਉਣ ਵਾਲੇ ਐੱਨ. ਆਰ. ਆਈ. ਲੋਕਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਵੀਂ ਜ਼ਿੰਮੇਵਾਰੀ ਮੁਤਾਬਕ ਕੋਰੋਨਾ ਵਾਇਰਸ ਕਰਕੇ ਵੱਖ-ਵੱਖ ਦੇਸ਼ਾਂ ਅਤੇ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਜ਼ਿਲ੍ਹਾ ਲੁਧਿਆਣਾ ਦੇ ਮੂਲ ਵਸਨੀਕਾਂ ਨੂੰ ਅਧਿਆਪਕ ਏਅਰਪੋਰਟ ਤੋਂ ਲੈ ਕੇ ਆਉਣਗੇ ਅਤੇ ਇਸ ਦੇ ਨਾਲ-ਨਾਲ ਮੁਸਾਫਰਾਂ ਨੂੰ ਇਕਾਂਤਵਾਸ ਕੇਂਦਰ ਤੱਕ ਛੱਡ ਕੇ ਆਉਣਗੇ।

ਇਹ ਵੀ ਪੜ੍ਹੋ : ਹਸਪਤਾਲ 'ਚ ਦਾਖਲ ਨੇ ਕੋਰੋਨਾ ਪੀੜਤ ਮੰਤਰੀ 'ਬਾਜਵਾ', ਜਾਣੋ ਸਿਹਤ ਦਾ ਹਾਲ

PunjabKesari

ਅਧਿਆਪਕਾਂ ਦੀ ਇਹ ਡਿਊਟੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ। ਇਸ ਨਵੇਂ ਫਰਮਾਨ ਸਬੰਧੀ ਹਦਾਇਤ ਕੀਤੀ ਗਈ ਹੈ ਕਿ ਤੁਰੰਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਅਜਿਹਾ ਨਾ ਕਰਨ ਦੀ ਸੂਰਤ 'ਚ ਡਿਸਾਸਟਰ ਮੈਨਜਮੈਂਟ ਐਕਟ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸਾਂ 'ਤੇ ਰੋਕ, ਸਿਆਸੀ ਪਾਰਟੀਆਂ ਨੂੰ ਸਖਤ ਹੁਕਮ ਜਾਰੀ
ਅਕਾਲੀ ਨੇਤਾ ਦਲਜੀਤ ਚੀਮਾ ਨੇ ਚੁੱਕੇ ਸਵਾਲ
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਪ੍ਰਸ਼ਾਸਨ ਦੇ ਇਸ ਫੈਸਲੇ 'ਤੇ ਸਵਾਲ ਚੁੱਕਦਿਆਂ ਟਵੀਟ ਕੀਤਾ ਹੈ ਕਿ ਪਹਿਲਾਂ ਡਿਸਟਿਲਰੀਆਂ ਬਾਰੇ ਅਤੇ ਅਤੇ ਫਿਰ ਰੇਤ ਮਾਫੀਆ ਤੋਂ ਬਾਅਦ ਸਰਕਾਰ ਵੱਲੋਂ ਅਧਿਆਪਕਾਂ ਲਈ ਅਜੀਬੋ-ਗਰੀਬ ਫਰਮਾਨ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦਾ ਅਹਿਮ ਫੈਸਲਾ, ਪੁਲਸ 'ਚ ਭਰਤੀ ਹੋਣਗੇ ਤਕਨੀਕੀ ਮਾਹਿਰ


 


author

Babita

Content Editor

Related News