ਕਿਸਾਨਾਂ ਦੇ ਰੋਹ ਅੱਗੇ ਝੁਕੀ ਸਰਕਾਰ : ਸ਼ੰਭੂ ਮੋਰਚੇ ’ਤੇ ਨਿਰਵਿਘਨ ਬਿਜਲੀ ਸਪਲਾਈ ਲਈ ਰੱਖੇਗੀ ਟ੍ਰਾਂਸਫਾਰਮਰ

Saturday, Jul 27, 2024 - 03:44 AM (IST)

ਕਿਸਾਨਾਂ ਦੇ ਰੋਹ ਅੱਗੇ ਝੁਕੀ ਸਰਕਾਰ : ਸ਼ੰਭੂ ਮੋਰਚੇ ’ਤੇ ਨਿਰਵਿਘਨ ਬਿਜਲੀ ਸਪਲਾਈ ਲਈ ਰੱਖੇਗੀ ਟ੍ਰਾਂਸਫਾਰਮਰ

ਪਟਿਆਲਾ/ਸਨੌਰ (ਮਨਦੀਪ ਸਿੰਘ ਜੋਸਨ)- ਸ਼ੰਭੂ ਮੋਰਚੇ ’ਤੇ ਬਿਜਲੀ ਦੀ ਆ ਰਹੀ ਸਮੱਸਿਆ ਅਤੇ ਹੋਰ ਮੰਗਾਂ ਨੂੰ ਲੈ ਕੇ ਗਗਨ ਚੌਕ ਵਿਖੇ ਕਿਸਾਨਾਂ ਦੇ ਲਾਏ ਜਾ ਰਹੇ ਧਰਨੇ ਨੂੰ ਮੀਟਿੰਗ ਵਿਚ ਬਦਲ ਕੇ ਪਟਿਆਲਾ ਦੇ ਏ.ਡੀ.ਸੀ. (ਡਿਵੈਲਪਮੈਂਟ) ਡਾ. ਰਾਜਿੰਦਰ ਸਿੰਘ ਆਈ.ਏ.ਐੱਸ. ਨੇ ਕਿਸਾਨ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।

ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕਦੀ ਨਜ਼ਰ ਆਈ ਤੇ ਬਿਜਲੀ ਦੇ ਟ੍ਰਾਂਸਫਾਰਮਰ ਸ਼ੰਭੂ ਮੋਰਚਾ ’ਤੇ ਤੁਰੰਤ ਲਾਉਣ ਦੇ ਆਦੇਸ਼ ਦਿੱਤੇ ਹਨ, ਇਸ ਦੇ ਨਾਲ ਹੀ ਹਰ ਉਸ ਮੰਗ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਦੀ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਫੌਗਿੰਗ, ਡਾਕਟਰ ਦੀ ਮੌਜੂਦਗੀ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਜਾ ਕੇ ਕੀਤੇ ਜਾਣ ਵਾਲੇ ਸੰਘਰਸ਼ ਦੀ ਲੜੀ ਤਹਿਤ ਹਰਿਆਣਾ ਸਰਕਾਰ ਵਲੋਂ ਦਿੱਲੀ ਨੂੰ ਜਾਣ ਵਾਲੇ ਰਾਹ ਨੂੰ ਬੰਦ ਕੀਤੇ ਜਾਣ ਦੇ ਚਲਦਿਆਂ ਕਿਸਾਨਾਂ ਨੂੰ ਪੰਜਾਬ ਦੇ ਦੋ ਪ੍ਰਮੁੱਖ ਬਾਰਡਰਾਂ ਸ਼ੰਭੂ ਤੇ ਖਨੌਰੀ ਵਿਖੇ ਲੰਮੇ ਸਮੇਂ ਤੋਂ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਵਲੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਲਾਲੀਪੋਪ ਨਾ ਲੈ ਕੇ ਸੰਘਰਸ਼ ਜਾਰੀ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News