ਪੰਚਾਇਤੀ ਚੋਣ ਐਕਟ ''ਚ ਵੱਡੇ ਬਦਲਾਅ ਦੀ ਤਿਆਰੀ ''ਚ ਪ੍ਰਸ਼ਾਸਨ, ਪਾਰਟੀ ਸਿੰਬਲ ''ਤੇ ਨਹੀਂ ਲੜਨਗੇ ਉਮੀਦਵਾਰ !
Sunday, Aug 11, 2024 - 05:22 AM (IST)
ਮੋਗਾ (ਗੋਪੀ ਰਾਊਕੇ)- ਪਿਛਲੇ ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਲੋਕਤੰਤਰ ਦਾ ਧੁਰਾ ਮੰਨੀਆਂ ਜਾਂਦੀਆਂ ਪੰਚਾਇਤੀ ਚੋਣਾਂ ਲਈ ਆਖਿਰਕਾਰ ਪੰਜਾਬ ਸਰਕਾਰ ਨੇ ਹੁਣ ਉਡੀਕ ਮੁਕਾ ਦਿੱਤੀ ਹੈ, ਕਿਉਂਕਿ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਹੋ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਹੀ ਪੇਂਡੂ ਪੰਚਾਇਤ ਵਿਭਾਗ ਰਾਹੀਂ ਪੰਚਾਇਤ ਚੋਣਾਂ ਕਰਵਾਉਣ ਲਈ ਰਾਖਵੇਂਕਰਨ ਅਤੇ ਵਾਰਡਬੰਦੀ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਪੇਂਡੂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਕੰਮ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਕਰ ਕੇ ਸਰਪੰਚਾਂ ਅਤੇ ਪੰਚਾਂ ਦੀ ਤਰ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਉਣ ਲਈ ਵਿਉਂਤਬੰਦੀ ਕਰ ਲਈ ਹੈ ਅਤੇ ਜਲਦੀ ਹੀ ਇਹ ਮਤਾ ਕੈਬਨਿਟ ਵਿਚ ਲਿਆ ਕੇ ਪਾਸ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e