ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦਾ ਤੋਹਫ਼ਾ, ਮਿਲੇਗੀ ਪ੍ਰੋਤਸਾਹਨ ਰਾਸ਼ੀ

Thursday, Jun 13, 2024 - 08:34 PM (IST)

ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਕਿਸਾਨਾਂ ਨੂੰ ਪਾਣੀ, ਬਿਜਲੀ ਅਤੇ ਲੇਬਰ ਦੀ ਬਚਤ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਨੂੰ ਸਹੀ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਜਾਗਰੂਕ ਕੀਤੀ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਮਨਪ੍ਰੀਤ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੁਦਰਤੀ ਸੋਮੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਕਿ ਵੱਧ ਤੋਂ ਵੱਧ ਕਿਸਾਨ ਕੱਦੂ ਵਾਲੇ ਝੋਨੇ ਹੇਠੋਂ ਰਕਬਾ ਘਟਾ ਕੇ ਇਸ ਤਕਨੀਕ ਹੇਠ ਲਿਆਉਣ, ਇਸ ਤਰ੍ਹਾਂ ਕਰਨ ਨਾਲ ਜਿੱਥੇ ਪਾਣੀ, ਬਿਜਲੀ ਅਤੇ ਲੇਬਰ ਦੀ ਬੱਚਤ ਹੋਵੇਗੀ, ਉੱਥੇ ਹੀ ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਵੀ ਸਹੀ ਰਹੇਗੀ। 

ਇਹ ਵੀ ਪੜ੍ਹੋ- ਭਾਜਪਾ ਨੇ ਬਿੱਟੂ ਨੂੰ ਮੰਤਰੀ ਬਣਾ ਕੇ ਕੱਟੜਵਾਦ ਖ਼ਿਲਾਫ਼ ਆਪਣਾ ਰੁਖ਼ ਕੀਤਾ ਸਪੱਸ਼ਟ

ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਲਗਾਤਾਰ ਕੱਦੂ ਕਰਨ ਨਾਲ ਜ਼ਮੀਨ ਉਪਰ ਇਕ ਬਹੁਤ ਸਖ਼ਤ ਸੀਮੈਂਟ ਵਰਗੀ ਪਰਤ ਬਣ ਜਾਂਦੀ ਹੈ ਜਿਸ ਨੂੰ ਸੋਡੀਅਮ ਪਰਤ ਆਖਦੇ ਹਨ। ਇਹੀ ਸਖ਼ਤ ਪਰਤ ਬਾਰਿਸ਼ਾਂ ਅਤੇ ਸਿੰਚਾਈ ਵਾਲੇ ਪਾਣੀ ਨੂੰ ਕਿਸੇ ਵੀ ਹਾਲਤ ਵਿੱਚ ਥੱਲੇ ਜਾਣ ਹੀ ਨਹੀਂ ਦਿੰਦੀ, ਜਿਸ ਕਰਕੇ ਜ਼ਮੀਨੀ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਕੱਦੂ ਕਰ ਕੇ ਲਗਾਏ ਗਏ ਝੋਨੇ ਵਿੱਚ ਖੜ੍ਹਾ ਪਾਣੀ ਵਾਸ਼ਪੀਕਰਨ ਰਾਹੀਂ ਖ਼ਤਰਨਾਕ ਗੈਸਾਂ ਬਣ ਕੇ ਮੌਸਮ ਨੂੰ ਗੰਦਲਾ ਕਰਦਾ ਹੈ। 

ਇਸ ਲਈ ਵਾਤਾਵਰਣ ਨੂੰ ਸਾਫ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਬਾਰਿਸ਼ਾਂ ਦੇ ਪਾਣੀਆਂ ਦੀ ਹਾਰਵੈਸਟਿੰਗ ਅਤੇ ਮਿਆਰੀ ਫਸਲ ਦਾ ਵੱਧ ਝਾੜ ਲੈਣ ਵਾਸਤੇ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਾਸਤੇ ਕੱਦੂ ਕਰ ਕੇ ਝੋਨਾ ਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇੰਜੀ. ਜੁਝਾਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲੈਣ ਲਈ ਆਪਣੇ ਬਲਾਕ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਤਾਰਾ ਸਿੰਘ, ਜਗਵਿੰਦਰ ਸਿੰਘ ਅਤੇ ਵਿਭਾਗ ਦੇ ਬਲਵਿੰਦਰ ਕੁਮਾਰ ਏ.ਈ.ੳ, ਹਰਸਵਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਨੇ ਸੁੰਦਰ ਸ਼ਿਆਮ ਅਰੋੜਾ ਨਾਲ ਘਰ ਜਾ ਕੇ ਕੀਤੀ ਮੁਲਾਕਾਤ, ਕੀ ਹੁਣ ਕਰਨਗੇ ਘਰ ਵਾਪਸੀ ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News