ਸਰਕਾਰ ਨੇ IPS ਅਤੇ PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਰਾਹੁਲ ਐੱਸ. ਨੂੰ ਮਿਲੀ ਵੱਡੀ ਜ਼ਿੰਮੇਵਾਰੀ

Monday, Jun 13, 2022 - 07:57 PM (IST)

ਸਰਕਾਰ ਨੇ IPS ਅਤੇ PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਰਾਹੁਲ ਐੱਸ. ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 3 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਉਥੇ ਹੀ ਆਈ. ਪੀ. ਐੱਸ. ਅਧਿਕਾਰੀ ਰਾਹੁਲ ਐੱਸ. ਨੂੰ ਪੰਜਾਬ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਡਾਇਰੈਕਟਰ ਵਿਜੀਲੈਂਸ ਬਿਊਰੋ ਦੀ ਕਮਾਨ ਸੌਂਪੀ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ

ਦੱਸ ਦੇਈਏ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

PunjabKesari

PunjabKesari


author

Manoj

Content Editor

Related News