ਕੇਜਰੀਵਾਲ ਤੇ CM ਮਾਨ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਜਲੰਧਰ ਵਿਖੇ ਚੱਪੇ-ਚੱਪੇ ''ਤੇ ਪੁਲਸ ਤਾਇਨਾਤ

Wednesday, Jun 15, 2022 - 10:16 AM (IST)

ਜਲੰਧਰ (ਪੁਨੀਤ)– 4 ਸਾਲਾਂ ਤੋਂ ਬੰਦ ਪਈ ਦਿੱਲੀ ਏਅਰਪੋਰਟ ਲਈ ਪੰਜਾਬ ਦੀਆਂ ਵੋਲਵੋ ਬੱਸਾਂ ਦੀ ਆਵਾਜਾਈ 15 ਜੂਨ ਯਾਨੀ ਕਿ ਅੱਜ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਬੱਸ ਅੱਡੇ ਵਿਚ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਬੱਸ ਅੱਡੇ ਵਿਚ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ। ਟਰਾਂਸਪੋਰਟ ਡਾਇਰੈਕਟਰ ਅਮਨਦੀਪ ਕੌਰ, ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਪ੍ਰਨੀਤ ਸਿੰਘ ਮਿਨਹਾਸ ਵੱਲੋਂ ਬੱਸਾਂ ਦੀ ਰਵਾਨਗੀ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਪ੍ਰੋਗਰਾਮ ਤੋਂ ਪਹਿਲਾਂ ਬੱਸ ਅੱਡੇ ਵਿਚ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰੇਕ ਯਾਤਰੀ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬੱਸ ਅੱਡੇ ਵਿਚ ਪਾਰਕਿੰਗ ਵਿਚ ਸਾਲਾਂ ਤੋਂ ਖੜ੍ਹੇ ਵਾਹਨਾਂ ਅਤੇ ਹੋਰ ਸਥਾਨਾਂ ’ਤੇ ਡਾਗ ਸਕੁਐਡ ਵੱਲੋਂ ਜਾਂਚ ਕੀਤੀ ਗਈ। ਰਵਾਨਗੀ ਸਥਾਨ ’ਤੇ ਬੱਸਾਂ ਨੂੰ ਪਾਰਕ ਕੀਤਾ ਜਾ ਚੁੱਕਾ ਹੈ ਅਤੇ ਪੁਲਸ ਵੱਲੋਂ ਬੱਸਾਂ ’ਤੇ ਨਿਗਰਾਨੀ ਰੱਖਣ ਲਈ ਚਾਬੀਆਂ ਵੀ ਲੈ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ ਕੇਜਰੀਵਾਲ ਦੇਣਗੇ ਹਰੀ ਝੰਡੀ

PunjabKesari

ਇਸ ਸਬੰਧੀ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੱਲੋਂ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਗਿਆ। ਉਥੇ ਹੀ, ਡੀ. ਸੀ. ਘਨਸ਼ਾਮ ਥੋਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਜ਼ਿਟ ਕਰ ਕੇ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੁਪਹਿਰ 1.15 ਵਜੇ ਝੰਡੀ ਦੇਣ ਦੇ ਪ੍ਰੋਗਰਾਮ ਤੋਂ ਪਹਿਲਾਂ ਨੇਤਾਵਾਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਪ੍ਰੋਗਰਾਮ ਵਿਚ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ, ਦਿੱਲੀ ਦੇ ਸਕੱਤਰ ਆਸ਼ੀਸ਼ ਕੁੰਦਰਾ ਸਮੇਤ 1-2 ਵਿਸ਼ੇਸ਼ ਮਹਿਮਾਨਾਂ ਦੇ ਪਹੁੰਚਣ ਦੀ ਸੂਚਨਾ ਹੈ। ਬੱਸਾਂ ਦੀ ਰਵਾਨਗੀ ਕਾਊਂਟਰਾਂ ਤੋਂ ਨਹੀਂ ਕੀਤੀ ਜਾ ਰਹੀ ਪਰ ਇਸ ਦੇ ਬਾਵਜੂਦ ਬੱਸ ਅੱਡੇ ਵਿਚ ਚੱਪੇ-ਚੱਪੇ ’ਤੇ ਪੁਲਸ ਜਵਾਨਾਂ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਸਿਰਫ਼ ਚੋਣਵੇਂ ਵਿਧਾਇਕ ਅਤੇ ਮੰਤਰੀ ਸੱਦੇ ਗਏ
ਪ੍ਰੋਗਰਾਮ ਵਿਚ ਪੰਜਾਬ ਦੇ ਚੋਣਵੇਂ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਪਹਿਲਾਂ ਸੂਚਨਾ ਮਿਲ ਰਹੀ ਸੀ ਕਿ ਪੰਜਾਬ ਦੇ ਸਾਰੇ ਮੌਜੂਦਾ ਵਿਧਾਇਕ ਅਤੇ ਮੰਤਰੀ ਹਾਜ਼ਰ ਹੋਣਗੇ ਪਰ ਦਿੱਲੀ ਤੋਂ ਆਈ ਵਿਸ਼ੇਸ਼ ਟੀਮ ਵੱਲੋਂ ਪ੍ਰੋਗਰਾਮ ਵਿਚ ਗਿਣਤੀ ਦੇ ਨੇਤਾਵਾਂ ਦਾ ਨਾਂ ਓ. ਕੇ. ਕੀਤਾ ਗਿਆ। ਜੋ ਮੁੱਖ ਸਟੇਜ ਬਣਾਈ ਗਈ ਹੈ, ਉਸ ਵਿਚ ਦੋਵੇਂ ਮੁੱਖ ਮੰਤਰੀ, ਦੋਵਾਂ ਸੂਬਿਆਂ ਦੇ ਟਰਾਂਸਪੋਰਟ ਮੰਤਰੀ, ਪੰਜਾਬ ਅਤੇ ਦਿੱਲੀ ਸਰਕਾਰ ਦੇ ਸਕੱਤਰਾਂ ਸਮੇਤ ਕੁਝ ਹੋਰ ਅਧਿਕਾਰੀ ਅਤੇ ਨੇਤਾ ਮੌਜੂਦ ਰਹਿ ਸਕਦੇ ਹਨ। ਵਿਧਾਇਕਾਂ ਨੂੰ ਸਟੇਜ ’ਤੇ ਸਥਾਨ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਟਰਾਂਸਪੋਰਟ ਸਕੱਤਰ ਵਿਕਾਸ ਗਰਗ ਪ੍ਰੋਗਰਾਮ ਵਿਚ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਚਾਰ ਧਾਮ ਯਾਤਰਾ ’ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਦਰਸ਼ਨ ਕਰ ਪਰਤੇ ਸ਼ਰਧਾਲੂਆਂ ਨੇ ਸਾਂਝੇ ਕੀਤੇ ਤਜਰਬੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News