ਜਲੰਧਰ ਪੁੱਜੇ ਕੇਜਰੀਵਾਲ ਤੇ CM ਮਾਨ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ

06/15/2022 4:50:55 PM

ਜਲੰਧਰ (ਵੈੱਬ ਡੈਸਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ 'ਚੋਣ ਗਾਣਾ'

ਦੱਸਣਯੋਗ ਹੈ ਕਿ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਇਨ੍ਹਾਂ ਬੱਸਾਂ ਦਾ ਕਿਰਾਇਆ ਸਿਰਫ 1170 ਰੁਪਏ ਹੈ, ਜੋ ਕਿ ਟਰਮੀਨਲ ਤੋਂ ਇਕ ਕਿਲੋਮੀਟਰ ਪਿੱਛੇ ਰੁਕਣਗੀਆਂ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਸ਼ਾਮਲ ਹੋਏ। ਉਨ੍ਹਾਂ ਦੇ ਦੌਰੇ ਨੂੰ ਵੇਖਦੇ ਹੋਏ ਇਲਾਕੇ ’ਚ ਦਿਹਾਤੀ ਪੁਲਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰੀ ਖੇਤਰ 'ਚ ਪ੍ਰੋਗਰਾਮ ਹੋਣ ਕਾਰਨ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਵੱਡੇ ਗਰੁੱਪਾਂ ਦਾ ਟੁੱਟੇਗਾ ‘ਨੈਕਸਸ’, ਪਿਆਕੜਾਂ ਨੂੰ ਮਿਲਣਗੀਆਂ ਇਹ ਸਹੂਲਤਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri