ਸਰਕਾਰੀ ਗੋਦਾਮਾਂ ’ਚ ਰੱਖੇ ਅਨਾਜ ਦਾ ਪੰਜਾਬ ਸਰਕਾਰ ਨੇ ਮੰਗਿਆ ਹਿਸਾਬ, ਨਾ ਦੇਣ 'ਤੇ ਹੋਵੇਗੀ ਸਖ਼ਤ ਕਾਰਵਾਈ

07/25/2022 3:07:32 PM

ਚੰਡੀਗੜ੍ਹ - ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ, ਜੋ ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਅਨਾਜ ਖਰੀਦਦੀਆਂ ਹਨ, ਨੂੰ ਉਨ੍ਹਾਂ ਦੇ ਗੋਦਾਮਾਂ ਵਿੱਚ ਪਏ ਸਮੁੱਚੇ ਅਨਾਜ ਦਾ ਹਿਸਾਬ ਦੇਣ ਲਈ ਕਿਹਾ ਹੈ। ਫੂਡ ਸਪਲਾਈ, ਪਨਗ੍ਰੇਨ, ਵੇਅਰ ਹਾਊਸ, ਪਨਸਪ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਇਸ ਹਫ਼ਤੇ ਦੇ ਅੰਤ ਤੱਕ ਅਨਾਜ ਦਾ ਪੂਰਾ ਰਿਕਾਰਡ ਦੇਣ ਲਈ ਕਿਹਾ ਹੈ। ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਕ ਹਫ਼ਤਾ ਦਿੱਤਾ ਹੈ ਤਾਂ ਕਿ ਉਹ ਗੋਦਾਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਰਿਕਾਰਡ ਮਿਲਾ ਕੇ ਸਟੋਰ ਕੀਤੇ ਅਨਾਜ ਬਾਰੇ ਸਹੀ ਜਾਣਕਾਰੀ ਦੇਣ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਦੱਸ ਦੇਈਏ ਕਿ ਸਰਕਾਰੀ ਗੋਦਾਮਾਂ ਵਿੱਚ ਰੱਖੇ ਅਨਾਜ ਦਾ ਰਿਕਾਰਡ ਇੱਕ ਹਫ਼ਤੇ ਵਿੱਚ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਹ ਹੁਕਮ ਇਸ ਕਰਕੇ ਜਾਰੀ ਕੀਤੇ ਹਨ, ਕਿਉਂਕਿ ਸਰਕਾਰ ਨੂੰ ਅਨਾਜ ਦੀ ਚੋਰੀ ਤੋਂ ਲੈ ਕੇ ਸਰਕਾਰੀ ਗੋਦਾਮਾਂ 'ਚ ਘਪਲਾ ਹੋਣ ਦੀਆਂ ਵੱਡੀ ਗਿਣਤੀ 'ਚ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸੇ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਸਰਕਾਰੀ ਖਰੀਦ ਏਜੰਸੀਆਂ ਵਿੱਚ ਅਨਾਜ ਦੀ ਘਾਟ ਦਾ ਮੁੱਖ ਕਾਰਨ ਚੂਹਿਆਂ ਦੁਆਰਾ ਖ਼ਰਾਬ ਕੀਤੇ ਜਾਣ ਵਾਲੇ ਤੋਂ ਲੈ ਕੇ ਚੋਰੀ ਦੇ ਮਾਮਲੇ ਸ਼ਾਮਲ ਹੋਣ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਖੁੱਲ੍ਹੇ ਵਿੱਚ ਪਿਆ ਅਨਾਜ ਵੀ ਕਈ ਵਾਰ ਖ਼ਰਾਬ ਹੋ ਜਾਂਦਾ ਹੈ। ਇਸ ਸਭ ਦੀ ਆੜ ਵਿੱਚ ਅਨਾਜ ਵੱਡੀ ਮਾਤਰਾ ਵਿੱਚ ਗਾਇਬ ਕੀਤਾ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਇਸ ਸਬੰਧ ’ਚ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚੱਲ ਰਹੀ ਹੈ। ਪੰਜਾਬ ਵਿੱਚ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਦੇ ਅਨਾਜ ਘੋਟਾਲੇ ਸਾਹਮਣੇ ਆਉਂਦੇ ਰਹੇ ਹਨ। ਅਨਾਜ ਦੀ ਦੁਰਵਰਤੋਂ ਸਬੰਧੀ ਅਸੀਂ ਆਪਣੀ ਸਰਕਾਰ ਵਿੱਚ ਕਿਸੇ ਤਰ੍ਹਾਂ ਦੀ ਘਪਲੇਬਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਸੇ ਲਈ ਸਰਕਾਰੀ ਗੋਦਾਮਾਂ ਵਿੱਚ ਜਮ੍ਹਾਂ ਹੋਏ ਅਨਾਜ ਦਾ ਪੂਰਾ ਹਿਸਾਬ ਕਿਤਾਬ ਲਿਆ ਜਾ ਰਿਹਾ ਹੈ। ਸਮੇਂ-ਸਮੇਂ 'ਤੇ ਗੋਦਾਮਾਂ 'ਚ ਆਉਣ ਵਾਲੇ ਅਨਾਜ ਅਤੇ ਵੱਖ-ਵੱਖ ਰਾਜਾਂ 'ਚ ਜਾਣ ਵਾਲੇ ਅਨਾਜ ਦਾ ਮੁਕੰਮਲ ਮਿਲਾਨ ਕੀਤਾ ਜਾਵੇਗਾ ਤਾਂਕਿ ਗੜਬੜੀ ਦਾ ਪਤਾ ਲਗਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


rajwinder kaur

Content Editor

Related News