ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਸਰਕਾਰ ਕੋਈ ਕਸਰ ਨਹੀਂ ਛੱਡੇਗੀ : ਅਮਨ ਅਰੋੜਾ

Thursday, Jan 02, 2025 - 02:41 AM (IST)

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਸਰਕਾਰ ਕੋਈ ਕਸਰ ਨਹੀਂ ਛੱਡੇਗੀ : ਅਮਨ ਅਰੋੜਾ

ਜਲੰਧਰ (ਧਵਨ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਨਵੇਂ ਸਾਲ ਵਿਚ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਅੱਜ ਸਮੁੱਚੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਲਗਾਤਾਰ ਅੱਗੇ ਲਿਜਾਣਾ ਚਾਹੁੰਦੇ ਹਾਂ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ’ਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਰਕਾਰ ਦਾ ਪਹਿਲਾ ਮਕਸਦ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।


author

Inder Prajapati

Content Editor

Related News