ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
Thursday, Sep 05, 2024 - 11:27 AM (IST)
ਫਿਰੋਜ਼ਪੁਰ (ਕੁਮਾਰ) : ਪੰਜਾਬ ਦੇ ਸਾਰੇ ਡੀ. ਸੀ. ਦਫ਼ਤਰਾਂ 'ਚ 5 ਤੋਂ 10 ਸਤੰਬਰ ਤੱਕ ਕਲਮ ਛੋੜ ਹੜਤਾਲ ਰਹੇਗੀ। ਇਸ ਲਈ ਸੂਬਾ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ’ਚ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸਟੇਟ ਬਾਡੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 5 ਸਤੰਬਰ ਤੋਂ 10 ਸਤੰਬਰ ਤੱਕ ਜ਼ਿਲ੍ਹਾ ਫਿਰੋਜ਼ਪੁਰ ਸਮੇਤ ਪੂਰੇ ਪੰਜਾਬ ਦੇ ਡੀ. ਸੀ. ਦਫ਼ਤਰਾਂ ’ਚ ਕਲਮ ਛੋੜ ਹੜਤਾਲ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੋਨੂੰ ਕਸ਼ਯਪ ਅਤੇ ਜਨਰਲ ਸਕੱਤਰ ਵਿਸ਼ਾਲ ਮਹਿਤਾ ਨੇ ਦੱਸਿਆ ਕਿ ਸੂਬਾ ਬਾਡੀ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਇਸ ਸਬੰਧੀ ਮੰਗ-ਪੱਤਰ ਦੇ ਕੇ ਜਾਣੂੰ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ
ਉਨ੍ਹਾਂ ਕਿਹਾ ਕਿ 5 ਤੋਂ 10 ਸਤੰਬਰ ਤੱਕ ਪੂਰੇ ਪੰਜਾਬ ’ਚ ਜ਼ਿਲ੍ਹੇ ਤੋਂ ਲੈ ਕੇ ਤਹਿਸੀਲ ਅਤੇ ਸਬ-ਤਹਿਸੀਲ ਪੱਧਰ ’ਤੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕਰਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ’ਤੇ ਹੋਰ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8