ਸਰਕਾਰ ਤੋਂ ਦੁਖੀ ਹੋ ਕੇ 14 ਤੱਕ ਕਲਮਛੋੜ ਹੜਤਾਲ ''ਤੇ ਗਏ ਸਰਕਾਰੀ ਕਾਮੇ

08/06/2020 4:44:05 PM

ਰੂਪਨਗਰ (ਸੱਜਣ ਸੈਣੀ)— ਪਹਿਲਾਂ ਤੋਂ ਕੋਰੋਨਾ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਆਪਣੀਆਂ ਵੱਖ-ਵੱਖ ਮੰਗਾਂ ਮਨਵਾਉਣ ਲਈ ਸਰਕਾਰੀ ਦਫ਼ਤਰਾਂ ਦਾ ਸਟਾਫ 6 ਤੋਂ 14 ਅਗਸਤ ਤੱਕ ਕਲਮ ਛੋੜ ਹੜਤਾਲ ਚਲਾ ਗਿਆ, ਜਿਸ ਦੇ ਬਾਅਦ ਹੁਣ 9 ਦਿਨਾਂ ਤੱਕ ਸਰਕਾਰੀ ਦਫ਼ਤਰਾਂ 'ਚ ਜਨਤਾ ਦੇ ਕੰਮ ਨਹੀਂ ਹੋਣਗੇ। ਮੁਲਾਜ਼ਮਾਂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਹੜਤਾਲ ਦੌਰਾਨ ਨਾ ਤਾਂ ਕੋਰੋਨਾ ਨਾਲ ਸਬੰਧਤ ਕੋਈ ਕੰਮ ਕਰਨਗੇ ਅਤੇ ਨਾ ਹੀ 15 ਅਗਸਤ  ਨੂੰ ਹੋਣ ਵਾਲੇ ਸਮਾਗਮਾਂ ਦਾ ਕੋਈ ਕੰਮ ਕਰਨਗੇ। ਮੁਲਾਜ਼ਮਾਂ ਦੀ ਇਸ ਹੜਤਾਲ ਦੇ ਬਾਅਦ ਆਮ ਜਨਤਾ ਨੂੰ ਪਰੇਸ਼ਾਨ ਹੋਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ:  ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

PunjabKesari

ਇਸੇ ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਅੱਜ ਤੋਂ 14 ਅਗਲਤ ਤੱਕ ਕਲਮ ਛੋੜ ਹੜਤਾਲ 'ਤੇ ਚਲੇ ਗਏ। ਹੜਤਾਲ 'ਤੇ ਗਏ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਨਾਮ ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਦਿੱਤਾ ਗਿਆ।

ਇਹ ਵੀ ਪੜ੍ਹੋ​​​​​​​:  ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ
ਇਸ ਕਲਮ ਛੋੜ ਹੜਤਾਲ ਦੇ ਬਾਅਦ ਜਿੱਥੇ ਸਰਕਾਰੀ ਸਕੀਮਾਂ ਆਦਿ ਦੇ ਕੰਮ ਵੀ ਬੰਦ ਹੋ ਗਏ, ਉਥੇ ਹੀ ਕੋਰੋਨਾ ਅਤੇ 15 ਅਗਸਤ ਦੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਵੀ ਇਸ ਹੜਤਾਲ ਨਾਲ ਪ੍ਰਭਾਵਿਤ ਹੋ ਸਕਦੀਆਂ ਹਨ। ਆਮ ਲੋਕ ਦਫ਼ਤਰਾਂ 'ਚ ਕੰਮ ਕਰਵਾਉਣ ਲਈ ਪਹੁੰਚ ਤਾਂ ਰਹੇ ਹਨ ਪਰ ਦਫ਼ਤਰੀ ਸਟਾਫ ਦੀ ਹੜਤਾਲ ਹੋਣ ਕਰਕੇ ਜਨਤਾਂ ਨੂੰ ਬਿਨਾ•ਕੰਮ ਕਰਵਾਏ ਵਾਪਸ ਜਾਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ​​​​​​​:  ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਭਿਆਨਕ ਰੂਪ, ਇਕ ਮਰੀਜ਼ ਦੀ ਮੌਤ ਤੇ ਵੱਡੀ ਗਿਣਤੀ 'ਚ ਫਿਰ ਮਿਲੇ ਪਾਜ਼ੇਟਿਵ ਕੇਸ

ਮੁਲਾਜਮ ਯੂਨੀਅਨ ਲੀਡਰ ਕ੍ਰਿਸ਼ਨ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਕਾਫ਼ੀ ਸਮੇਂ ਤੋਂ ਸਰਕਾਰ ਮੰਨ ਨਹੀਂ ਰਹੀ, ਜਿਸ ਦੇ ਰੋਸ ਵੱਲੋਂ ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਵੱਲੋਂ 06 ਤੋਂ 14 ਅਗਸਤ ਤੱਕ ਕਲਮ ਛੋੜ ਹੜਤਾਲ ਕੀਤੀ ਹੈ।
ਇਹ ਵੀ ਪੜ੍ਹੋ​​​​​​​: ਸ਼ਮਸ਼ਾਨਘਾਟ 'ਚ ਲਾਵਾਰਿਸ ਪਈਆਂ ਕੋਰੋਨਾ ਮ੍ਰਿਤਕਾਂ ਦੀਆਂ ਅਸਥੀਆਂ, ਪਰਿਵਾਰਕ ਮੈਂਬਰ ਲਿਜਾਣ ਤੋਂ ਲੱਗੇ ਕਤਰਾਉਣ


shivani attri

Content Editor

Related News