ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

02/08/2024 11:50:34 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਦਖਲ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਸਹਿਮਤੀ ਬਣੀ। ਇਹ ਮੀਟਿੰਗ ਇੱਥੇ ਮਗਸੀਪਾ ਕੰਪਲੈਕਸ ਵਿਖੇ ਹੋਈ ਅਤੇ ਇਸ ਵਿੱਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

ਇਹ ਵੀ ਪੜ੍ਹੋ- ਬਠਿੰਡਾ ਦੀ ਕੁੜੀ ਨੇ ਕਾਇਮ ਕੀਤੀ ਬਹਾਦਰੀ ਦੀ ਮਿਸਾਲ, ਝਪਟਮਾਰ ਨੇ ਖੋਹਿਆ ਮੋਬਾਇਲ, ਆਪਣੇ ਦਮ 'ਤੇ ਲਿਆ ਵਾਪਸ

ਖ ਮੰਤਰੀ ਨੇ ਕਿਸਾਨਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣਾ ਸਿਰਫ਼ ਉਨ੍ਹਾਂ ਅਰਥ ਸ਼ਾਸਤਰੀਆਂ ਦੀਆਂ ਕਿਆਸਅਰਾਈਆਂ ਹਨ ਜੋ ਜ਼ਮੀਨੀ ਹਕੀਕਤਾਂ ਦੀ ਪਰਵਾਹ ਕੀਤੇ ਬਿਨਾਂ ਕੌਮੀ ਰਾਜਧਾਨੀ ਵਿੱਚ ਆਪਣੇ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦਾ ਅਜਿਹਾ ਕੋਈ ਵੀ ਕਦਮ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ।

PunjabKesari

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਵੀ ਜ਼ੋਰ ਦਿੱਤਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਮੌਜ਼ੰਬੀਕ ਆਦਿ ਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਜਦਕਿ ਜੇਕਰ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲੇ ਤਾਂ ਉਹ ਇਨ੍ਹਾਂ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬਚਤ ਹੋਵੇਗੀ।

PunjabKesari

ਇਹ ਵੀ ਪੜ੍ਹੋ- ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਫਾਈਨਲ 'ਚ ਪੁੱਜੀ ਆਸਟ੍ਰੇਲੀਆ, ਖ਼ਿਤਾਬੀ ਮੁਕਾਬਲੇ 'ਚ ਭਾਰਤ ਨਾਲ ਹੋਵੇਗੀ ਟੱਕਰ

ਸਾਨਾਂ ਦੇ ਮਸਲਿਆਂ ਨੂੰ ਵਿਚਾਰਨ ਲਈ ਗੱਲਬਾਤ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਅਤੇ ਢੁਕਵਾਂ ਮੰਚ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਇਨ੍ਹਾਂ ਮੁੱਦਿਆਂ 'ਤੇ ਅੰਦੋਲਨ ਹੋਵੇ, ਸਗੋਂ ਇਨ੍ਹਾਂ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀਆਂ ਹੋਰ ਵੀ ਵਿਚਾਰ-ਚਰਚਾਵਾਂ ਹੋਣਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Harpreet SIngh

Content Editor

Related News