ਪੰਜਾਬ ਦੇ ਰਾਜਪਾਲ ਨੇ CM ਮਾਨ ਦੀ ਮੌਜੂਦਗੀ ''ਚ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

Wednesday, May 07, 2025 - 05:55 PM (IST)

ਪੰਜਾਬ ਦੇ ਰਾਜਪਾਲ ਨੇ CM ਮਾਨ ਦੀ ਮੌਜੂਦਗੀ ''ਚ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐੱਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਦਸੰਬਰ 1987 ਵਿਚ ਕੋਰ ਆਫ਼ ਇੰਜੀਨੀਅਰਜ਼ ਵਿਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।


author

Gurminder Singh

Content Editor

Related News