ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ

Tuesday, Mar 07, 2023 - 05:38 PM (IST)

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਦੇ ਸਾਰੇ ਭੇਦਭਾਵ ਭੁਲਾ ਕੇ ਆਪਸੀ ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨਾਲ ਜੋੜਦਾ ਹੈ।

ਪੁਰੋਹਿਤ ਨੇ ਕਿਹਾ ਕਿ ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ ਅਤੇ ਇਸ ਨੂੰ ਸੁਰੱਖਿਅਤ ਤੇ ਵਾਤਾਵਰਣ-ਹਿਤੈਸ਼ੀ ਢੰਗ ਨਾਲ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਈਏ। 


author

Gurminder Singh

Content Editor

Related News