ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

12/13/2020 5:24:38 PM

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 96 ਸਾਲ ਸੀ। ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਮਾਤਾ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਰਾਜਪਾਲ ਅੱਜ ਸਵੇਰੇ ਸੈਕਟਰ 5 ਵਿਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ 'ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ

Gurminder Singh

This news is Content Editor Gurminder Singh