ਰਾਜਪਾਲ ਪੁਰੋਹਿਤ ਨੇ ਜਲੰਧਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਹੀਆਂ ਅਹਿਮ ਗੱਲਾਂ

Thursday, Jul 27, 2023 - 06:46 PM (IST)

ਰਾਜਪਾਲ ਪੁਰੋਹਿਤ ਨੇ ਜਲੰਧਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਹੀਆਂ ਅਹਿਮ ਗੱਲਾਂ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਦੌਰਾ ਕੀਤਾ ਗਿਆ। ਸ਼ਾਹਕੋਟ, ਲੋਹੀਆਂ ਖ਼ਾਸ ਵਿਚ ਹੜ੍ਹਾਂ ਦੇ ਖ਼ੇਤਰਾਂ ਦਾ ਜਾਇਜ਼ਾ ਲੈਣ ਉਪਰੰਤ ਗਵਰਨਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਬੇਹੱਦ ਨੁਕਸਾਨ ਹੋਇਆ ਹੈ। ਜਲੰਧਰ ਵਿਖੇ ਉਨ੍ਹਾਂ ਦੀ ਇਹ ਪਹਿਲੀ ਫੇਰੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਨਦੀਆਂ ਦਾ ਪਾਣੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਵੱਲੋਂ ਪੂਰਾ ਰਿਵੀਊ ਡਿਪਟੀ ਕਮਿਸ਼ਨਰ ਵੱਲੋਂ ਲੈ ਗਿਆ ਹੈ। ਹੜ੍ਹ ਆਉਣ ਬਾਰੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਸੀ ਪਰ ਪ੍ਰਸ਼ਾਸਨ ਵੱਲੋਂ ਸਹੀ ਢੰਗ ਨਾਲ ਤਿਆਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇਹ ਹਾਲਾਤ ਬਣੇ ਹਨ। ਉਨ੍ਹਾਂ ਦੋ-ਟੁੱਕ ਕਿਹਾ ਕਿ ਤਿਆਰੀਆਂ ਕਰਨ ਵਿਚ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਤਾਹੀ ਵਰਤੀ ਗਈ।

PunjabKesari

ਇਹ ਵੀ ਪੜ੍ਹੋ-ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਡਰਾਈਵਰ ਨਿਕਲਿਆ ਮਾਸਟਰ ਮਾਈਂਡ

PunjabKesari

 ਪੁਰੋਹਿਤ ਨੇ ਕਿਹਾ ਕਿ ਹੜ੍ਹ ਕਾਰਨ 20 ਹਜ਼ਾਰ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਗਿਰਦਾਵਰੀ ਆਦਿ ਕਰਵਾਈ ਜਾ ਰਹੀ ਹੈ। ਇਸ ਦਾ 20-25 ਫ਼ੀਸਦੀ ਸਰਵੇ ਹੋ ਚੁੱਕਾ ਹੈ ਅਤੇ 15 ਦਿਨਾਂ ਤੱਕ ਫਾਈਨਲ ਰਿਪੋਰਟ ਆ ਜਾਵੇਗੀ, ਜਿਸ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨਾਲ ਗੱਲ ਕੀਤੀ ਗਈ ਹੈ। ਲੋਕਾਂ ਵੱਲੋਂ ਪ੍ਰਸ਼ਾਸਨ  ਦੇ ਕੰਮ ਦੀ ਸ਼ਲਾਘਾ ਕੀਤੀ ਹੈ। ਕਿਹਾ ਗਿਆ ਹੈ ਡਿਪਟੀ ਕਮਿਸ਼ਨਰ ਐੱਸ. ਐੱਸ. ਪੀ. ਵੱਲੋਂ ਐਮਰਜੈਂਸੀ ਦੇ ਹਾਲਾਤ ਵਿਚ ਵਧੀਆ ਕੰਮ ਕੀਤਾ ਗਿਆ ਹੈ। ਕੁਝ ਲੋਕਾਂ ਨੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਪਸ਼ੂਆਂ ਤੱਕ ਨੂੰ ਬਚਾਇਆ ਹੈ। ਲੋਕ ਪ੍ਰਸ਼ਾਸਨ ਦੇ ਕੰਮ ਤੋਂ ਸੰਤੁਸ਼ਟ ਹਨ ਪਰ ਨਾਲ ਹੀ ਕਹਿੰਦੇ ਹਨ ਕਿ ਸਾਡੇ ਨੁਕਸਾਨ ਦੀ ਭਰਪਾਈ ਕਿਵੇਂ ਹੋਵੇਗੀ ?

50-60 ਫ਼ੀਸਦੀ ਜ਼ਮੀਨ ’ਤੇ ਦੁਬਾਰਾ ਲਾਈ ਜਾਵੇਗੀ ਪਨੀਰੀ
ਰਾਜਪਾਲ ਬਨਵਾਰੀ ਪੁਰੋਹਿਤ ਨੇ ਕਿਹਾ ਕਿ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਜਿਹੜੇ ਹਿੱਸਿਆਂ ਵਿਚ ਪਾਣੀ ਸੁੱਕ ਰਿਹਾ ਹੈ, ਉਥੇ ਪਨੀਰੀ ਲਾਉਣ ਦਾ ਕੰਮ ਦੋਬਾਰਾ ਕਰਵਾਇਆ ਜਾਵੇਗਾ। 20 ਹਜ਼ਾਰ ਏਕੜ ਜ਼ਮੀਨ ਵਿਚੋਂ 50-60 ਫ਼ੀਸਦੀ ਜ਼ਮੀਨ ’ਤੇ ਦੋਬਾਰਾ ਪਨੀਰੀ ਲਾਉਣ ਦਾ ਕੰਮ 15 ਅਗਸਤ ਤਕ ਕੀਤਾ ਜਾ ਸਕਦਾ ਹੈ। ਇਸ ਦੇ ਲਈ ਮਾਹਿਰਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ। ਅਸੀਂ ਹਰੀਕੇ ਪੱਤਣ ਅਤੇ ਗਿੱਦੜਪਿੰਡੀ ਤੱਕ ਗਏ ਹਾਂ। 25 ਫ਼ੀਸਦੀ ਸਰਵੇ ਹੋ ਗਿਆ ਹੈ। 15 ਦਿਨਾਂ ਤੱਕ ਸੌ ਫ਼ੀਸਦੀ ਹੋ ਜਾਵੇਗਾ। ਉਸ ਤੋਂ ਬਾਅਦ ਰਿਪੋਰਟ ਦੇ ਆਧਾਰ 'ਤੇ ਮੁਆਵਜ਼ਾ ਦਿੱਤਾ ਜਾਵੇਗਾ। ਮੇਰੇ ਨਾਲ ਇਰੀਗੇਸ਼ਨ ਦੇ ਸੀਨੀਅਰ ਅਫ਼ਸਰ ਵੀ ਹਨ। ਨਾਲ ਆਏ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਸਰਵੇ ਪੂਰਾ ਹੁੰਦਾ ਹੈ ਤਾਂ ਤੁਰੰਤ ਮਦਦ ਦਿੱਤੀ ਜਾਵੇ। 

ਇਹ ਵੀ ਪੜ੍ਹੋ-ਮਣੀਪੁਰ ਦੇ ਮਾਮਲੇ 'ਚ CM ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ
ਵਰਣਨਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇੰਤਜ਼ਾਰ ਕਰੋ ਸੈਸ਼ਨ ਦੌਰਾਨ ਪੇਸ਼ ਕੀਤੇ ਬਿੱਲ ਪਾਸ ਹੋਣਗੇ। ਰਾਜਪਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਕ ਲੱਖ ਬੋਤਲ ਪੀਣ ਵਾਲਾ ਪਾਣੀ ਅਤੇ ਖਾਣ-ਪੀਣ ਦਾ ਸਾਮਾਨ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿੱਤਾ ਹੈ। ਰਾਹਤ ਕੈਂਪ ਵੀ ਬਣਾਏ ਗਏ ਸਨ ਪਰ ਉਥੇ ਬੜੇ ਘੱਟ ਲੋਕ ਆਏ। ਪੰਜਾਬ ਵਿੱਚ ਬਾਕੀ ਸੂਬਿਆਂ ਨਾਲ਼ੋਂ ਖ਼ਾਸ ਗੱਲ ਹੈ ਕਿ ਇਥੇ ਗੁਰੂਘਰ ਬਹੁਤ ਹਨ, ਜੋ ਲੋਕਾਂ ਦੀ ਮਦਦ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ। ਦੂਜਾ ਰਿਸ਼ਤੇਦਾਰ ਬੜੀ ਮਦਦ ਕਰਦੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਲ ਸਰੋਤ ਵਿਭਾਗ ਦੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਸੀਨੀਅਰ ਪ੍ਰਸ਼ਾਸਨ ਅਧਿਕਾਰੀ ਕੇ. ਸ਼ਿਵਾ ਪ੍ਰਸਾਦ ਅਤੇ ਡੀ. ਸੀ. ਵਿਸ਼ੇਸ਼ ਸਾਰੰਗਲ ਮੌਜੂਦ ਰਹੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News