ਰਾਜਪਾਲ ਵਲੋਂ ਲੋਕਾਂ ਨੂੰ ਹੋਲੀ ਦੀ ਵਧਾਈ
Monday, Mar 25, 2024 - 01:37 PM (IST)

ਚੰਡੀਗੜ੍ਹ (ਮਨਜੋਤ) : ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਵੇਂ ਬਸੰਤ ਦੀ ਸ਼ੁਰੂਆਤ ਵਾਤਾਵਰਣ ਨੂੰ ਅਦਭੁਤ ਸੁਹਜ ਅਤੇ ਖ਼ੁਸ਼ਬੂ ਨਾਲ ਭਰ ਦਿੰਦੀ ਹੈ।
ਉਸੇ ਤਰ੍ਹਾਂ ਰੰਗਾਂ ਦਾ ਇਹ ਤਿਉਹਾਰ ਸਾਰੀਆਂ ਸਮਾਜਿਕ ਰੁਕਾਵਟਾਂ ਨੂੰ ਮਿਟਾ ਕੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰ ਕੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਦੇ ਜੀਵਨ ’ਚ ਖ਼ੁਸ਼ੀ, ਆਨੰਦ, ਉਮੀਦ ਅਤੇ ਖ਼ੁਸ਼ਹਾਲੀ ਲਿਆਵੇ। ਉਨ੍ਹਾਂ ਨੇ ਲੋਕਾਂ ਨੂੰ ਹੋਲੀ ਦਾ ਤਿਉਹਾਰ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਅਪੀਲ ਕੀਤੀ।