ਪਾਕਿ 'ਤੇ ਹੋਵੇ ਸਰਜੀਕਲ ਸਟ੍ਰਾਈਕ! ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

06/08/2023 11:44:52 AM

ਅੰਮ੍ਰਿਤਸਰ-  ਪੰਜਾਬ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਨਾਲ ਨਜਿੱਠਣ ਦੇ ਯਤਨਾਂ ਤਹਿਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਰਾਜਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਨਸ਼ੇ ਨਾਲ ਖ਼ਤਮ ਹੋ ਰਹੀ ਆਉਣ ਵਾਲੀ ਪੀੜ੍ਹੀ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਾ ਭੇਜਣ 'ਤੇ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਲੋੜ ਹੈ ਤੇ ਮੇਰੇ ਮੰਨਣਾ ਹੈ ਕਿ ਪਾਕਿਸਤਾਨ ਖ਼ਿਲਾਫ਼ ਸਰਜੀਕਲ ਸਟ੍ਰਾਈਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 3 ਮਹੀਨਿਆਂ ਬਾਅਦ ਉਹ ਫ਼ਿਰ ਇਸ ਖੇਤਰ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ- ਰਾਜਪਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਕੀਤਾ ਪ੍ਰੇਰਿਤ

ਰਾਜਪਾਲ ਨੇ ਕਿਹਾ ਕਿ ਬਤੌਰ ਪੰਜਾਬ ਦਾ ਰਾਜਪਾਲ ਹੋਣ ਦੇ ਨਾਤੇ ਮੈਂ ਆਪਣਾ ਕੰਮ ਕਰ ਰਿਹਾ ਹਾਂ ਭਾਵੇਂ ਕਿਸੇ ਨੂੰ ਚੰਗਾ ਲੱਗੇ ਭਾਵੇਂ ਮਾੜਾ, ਜਿੱਥੇ ਕੋਈ ਘਾਟ ਹੋਵੇਗੀ ਉੱਥੇ ਬੋਲਣਾ ਮੇਰਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਹ ਮੇਰਾ ਫਰਜ਼ ਹੈ ਕਿ ਹਰ ਹਾਲ ਵਿੱਚ ਸੰਵਿਧਾਨ ਦੀ ਰੱਖਿਆ ਕੀਤੀ ਜਾਵੇ। ਜੇਕਰ ਕੋਈ ਸੰਵਿਧਾਨ ਤੋਂ ਪਿੱਛੇ ਹੱਟ ਕੇ ਬੋਲਦਾ ਹੈ ਤਾਂ ਮੈਂ ਉਸ ਨੂੰ ਰੋਕਾਂਗਾ, ਕਿਉਂਕਿ ਮੈਂ ਸੰਵਿਧਾਨ ਦੀ ਸਹੁੰ ਚੁੱਕੀ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਰਾਜਪਾਲ ਨੇ ਅੱਗੇ ਕਿਹਾ ਕਿ ਮੈਂ ਕਦੇ ਵੀ ਸਿਆਸਤ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਤੇ ਪੁਲਸ ਦੇ ਕੀਤੇ ਕੰਮਾਂ ਦੀ ਤਾਰੀਫ਼ ਵੀ ਕਰਦਾ ਹਾਂ, ਉਹ ਕੰਮ ਪੂਰੀ ਤਵੱਜੋਂ ਨਾਲ ਕਰ ਰਹੇ ਹਨ ਪਰ ਜਿੱਥੇ ਮੈਨੂੰ ਕੋਈ ਘਾਟ ਲੱਗੀ ਮੈਂ ਬੋਲਾਂਗਾ।

ਇਹ ਵੀ ਪੜ੍ਹੋ- ਚਾਵਾਂ ਨਾਲ ਮਾਪਿਆਂ ਨੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਸੋਚਿਆ ਵੀ ਨਹੀਂ ਇੰਝ ਹੋਵੇਗੀ ਵਾਪਸੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan