ਰਾਜਪਾਲ ਨੇ ਦਿੱਤੀਆਂ ਈਦ-ਉਲ-ਫਿਤਰ ਦੀਆਂ ਵਧਾਈਆਂ
Sunday, Mar 30, 2025 - 11:35 PM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਈਦ-ਉਲ-ਫਿਤਰ ਦੀ ਪੂਰਬਲੀ ਸ਼ਾਮ ਮੌਕੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਣ ਤੇ ਲੋਕਾਂ ’ਚ ਨੇਕ ਪ੍ਰਵਿਰਤੀਆਂ ਪੈਦਾ ਕਰਨ ਵਾਲੇ ਤਿਉਹਾਰ ਈਦ-ਉਲ-ਫਿਤਰ ਮੌਕੇ ਮੈਂ ਆਪਣੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਇਹ ਤਿਉਹਾਰ ਭਾਈਚਾਰੇ, ਸਦਭਾਵਨਾ ਤੇ ਆਪਸੀ ਸਾਂਝ ਦੀਆਂ ਭਾਵਨਾਵਾਂ ਨੂੰ ਉਜਾਗਰ ਕਰੇਗਾ ਅਤੇ ਸਾਡੇ ਸਾਂਝੇ ਸਮਾਜ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇਗਾ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸਲਾਮ ਦੇ ਸਿਧਾਂਤਾਂ ਨੂੰ ਯਾਦ ਕਰਦਿਆਂ ਆਪਣੇ ਸਾਥੀ ਨਾਗਰਿਕਾਂ ਪ੍ਰਤੀ ਦਿਆਲਤਾ, ਹਮਦਰਦੀ, ਉਦਾਰਤਾ ਤੇ ਸਹਿਣਸ਼ੀਲਤਾ ਦੇ ਗੁਣਾਂ ਨੂੰ ਅਪਣਾਉਣ, ਜੋ ਸ਼ਾਂਤੀ, ਸ਼ੁੱਧਤਾ ਤੇ ਪਰਮਾਤਮਾ ਦੀ ਇੱਛਾ ਅੱਗੇ ਸਿਰ ਝੁਕਾਉਣ 'ਤੇ ਜ਼ੋਰ ਦਿੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8