ਭਲਕੇ ਹੁਸ਼ਿਆਰਪੁਰ ਦੇ ਦੌਰੇ ''ਤੇ ਆਉਣਗੇ ਰਾਜਪਾਲ ਕਟਾਰੀਆ, ਸੁਰੱਖਿਆ ਸਬੰਧੀ DC ਵੱਲੋਂ ਹਦਾਇਤਾਂ ਜਾਰੀ
Saturday, Jun 07, 2025 - 01:38 PM (IST)

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ ’ਤੇ ਆ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੀਤੇ ਦਿਨ ਡੀ. ਏ. ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਦੌਰੇ ਸਬੰਧੀ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਪਾਲ ਪਹਿਲਾਂ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ, ਜਿੱਥੇ ਉਹ ਨਸ਼ਾ ਛੁਡਾਊ ਮੁਹਿੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਉਹ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਣ ਵਾਲੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗ੍ਰਾਮ ਸੁਰੱਖਿਆ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਪਾਲ ਦੇ ਦੌਰੇ ਦੌਰਾਨ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਸੁਰੱਖਿਆ, ਟ੍ਰੈਫਿਕ ਕੰਟਰੋਲ, ਪ੍ਰੋਗਰਾਮ ਪ੍ਰਬੰਧਨ, ਜਨਰੇਟਰ ਬੈਕਅੱਪ, ਪੀਣ ਵਾਲੇ ਪਾਣੀ, ਸੈਨੀਟੇਸ਼ਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਸਬੰਧੀ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੀਦਾ ਹੈ। ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ ਹੱਦ ਦੇ ਅੰਦਰ ਪੂਰੀਆਂ ਕਰਨੀਆਂ ਲਾਜ਼ਮੀ ਹਨ ਤਾਂ ਜੋ ਰਾਜਪਾਲ ਦੇ ਦੌਰੇ ਦੌਰਾਨ ਕੋਈ ਅਸੁਵਿਧਾ ਨਾ ਹੋਵੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਜ਼ਿਲ੍ਹੇ ਲਈ ਇਕ ਮਹੱਤਵਪੂਰਨ ਮੌਕਾ ਹੈ ਅਤੇ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਦੌਰਾ ਜ਼ਿਲੇ ਦੇ ਨਸ਼ਾ ਛੁਡਾਊ ਯਤਨਾਂ ਨੂੰ ਇਕ ਨਵੀਂ ਦਿਸ਼ਾ ਦੇਵੇਗਾ ਅਤੇ ਜਨਤਾ ਤੱਕ ਇਕ ਹਾਂਪੱਖੀ ਸੁਨੇਹਾ ਪਹੁੰਚੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ, ਐੱਸ. ਡੀ. ਐੱਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐੱਸ. ਪੀ. ਨਵਨੀਤ ਕੌਰ ਗਿੱਲ, ਡੀ. ਐੱਸ. ਪੀ. ਮਨਪ੍ਰੀਤ ਸ਼ੀਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਤੋਂ ਇਲਾਵਾ ਡੀ. ਏ. ਵੀ. ਕਾਲਜ ਦੇ ਪ੍ਰਿੰਸੀਪਲ ਵਿਧੀ ਭੱਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e