ਰਾਜਪਾਲ ਕਟਾਰੀਆ ਨੇ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੰਗਿਆ ਸਹਿਯੋਗ

Wednesday, Jan 01, 2025 - 05:43 AM (IST)

ਰਾਜਪਾਲ ਕਟਾਰੀਆ ਨੇ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੰਗਿਆ ਸਹਿਯੋਗ

ਚੰਡੀਗੜ੍ਹ (ਅੰਕੁਰ, ਸ਼ੀਨਾ) : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਸਾਲ 2025 ਦਾ ਨਵੀਂ ਉਮੀਦ, ਦ੍ਰਿੜ ਇਰਾਦੇ ਅਤੇ ਤਰੱਕੀ ਤੇ ਖੁਸ਼ਹਾਲੀ ਪ੍ਰਤੀ ਸਮੂਹਿਕ ਵਚਨਬੱਧਤਾ ਨਾਲ ਸਵਾਗਤ ਕਰਨ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਨੇ ਸਾਰਿਆਂ ਨੂੰ ਨਸ਼ਿਆਂ ਦੇ ਖ਼ਾਤਮੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਿਲ ਕੇ ਯਤਨ ਕਰਨ ਦਾ ਸੱਦਾ ਦਿੱਤਾ ਤੇ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਅਤੇ ਸਾਰੇ ਕਾਲਜਾਂ ਲਈ ਐੱਨ.ਏ.ਏ.ਸੀ. ਮਾਨਤਾ ਪ੍ਰਾਪਤ ਕਰਨ ਦੀ ਮਹੱਤਤਾ ਦੇ ਨਾਲ-ਨਾਲ ਮਿਆਰੀ ਸਿੱਖਿਆ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ, ਜਿਸ ਨਾਲ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਨੇ ਚੰਡੀਗੜ੍ਹ ਨੂੰ ਪ੍ਰਮੁੱਖ ਸਪੋਰਟਸ ਹੱਬ ’ਚ ਤਬਦੀਲ ਕਰਨ, ਹੁਨਰਮੰਦ ਨੌਜਵਾਨਾਂ ਤੇ ਅਮੀਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਸਬੰਧੀ ਆਪਣੀ ਇੱਛਾ ਪ੍ਰਗਟਾਈ। ਉਨ੍ਹਾਂ ਨੇ ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਦੇ ਸਬੰਧ ’ਚ ਚੰਡੀਗੜ੍ਹ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ, ਜਿਸ ਨਾਲ ਚੰਡੀਗੜ੍ਹ ਭਾਰਤ ਦੇ ਸਭ ਤੋਂ ਸਾਫ਼-ਸੁਥਰੇ ਤੇ ਟਿਕਾਊ ਸ਼ਹਿਰੀ ਕੇਂਦਰਾਂ ’ਚੋਂ ਇਕ ਦੇ ਰੂਪ ’ਚ ਉੱਭਰਿਆ ਹੈ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਸਦਕਾ ਚੰਡੀਗੜ੍ਹ ਸ਼ਹਿਰ ਦੇਸ਼ ਦੇ ਸਭ ਤੋਂ ਸੁਰੱਖਿਅਤ ਸਥਾਨਾਂ ’ਚੋਂ ਇਕ ਬਣ ਗਿਆ ਹੈ, ਜਿਸ ਨਾਲ ਨਿਵਾਸੀਆਂ ਲਈ ਸੁਰੱਖਿਅਤ ਤੇ ਸ਼ਾਂਤੀਪੂਰਨ ਮਾਹੌਲ ਸਿਰਜਿਆ ਗਿਆ ਹੈ।

ਉਨ੍ਹਾਂ ਨੇ ਨਾਗਰਿਕਾਂ ਨੂੰ ਇਨ੍ਹਾਂ ਸਾਂਝੇ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੇ ਜੋਸ਼ ਤੇ ਸਮਰਪਣ ਨਾਲ ਮਿਲ ਕੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਾਰਿਆਂ ਲਈ ਖ਼ੁਸ਼ਹਾਲ, ਸਿਹਤਮੰਦ ਤੇ ਪ੍ਰਗਤੀ ਭਰਪੂਰ ਨਵੇਂ ਸਾਲ ਲਈ ਵਧਾਈਆਂ ਦਿੱਤੀਆਂ ਤੇ ਮਜ਼ਬੂਤ, ਇਕਜੁੱਟ ਤੇ ਪ੍ਰਗਤੀਸ਼ੀਲ ਭਾਰਤ ਬਣਾਉਣ ਲਈ ਖ਼ੁਦ ਨੂੰ ਮੁੜ ਸਮਰਪਿਤ ਕਰਨ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News