CM ਭਗਵੰਤ ਮਾਨ ਨੂੰ ਹਸਪਤਾਲ ਮਿਲਣ ਪੁੱਜੇ ਰਾਜਪਾਲ ਕਟਾਰੀਆ, ਸਿਹਤ ਦਾ ਜਾਣਿਆ ਹਾਲ
Wednesday, Sep 10, 2025 - 10:46 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਦਾ ਹਾਲ ਜਾਨਣ ਲਈ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹਸਪਤਾਲ ਪੁੱਜੇ। ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੀ ਹਸਪਤਾਲ ਪੁੱਜੇ। ਮੁੱਖ ਮੰਤਰੀ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਵਲੋਂ 2-3 ਵਾਰ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਗਿਆ ਸੀ ਅਤੇ ਉਹ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਕਾਫ਼ੀ ਫ਼ਿਕਰਮੰਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦਾ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ
ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਬਾਰੇ ਵਿਸਥਾਰ ਨਾਲ ਦੱਸਣ ਲਈ ਕਿਹਾ ਸੀ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ 'ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਕੋਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਗੱਲਬਾਤ ਬਾਰੇ ਪੁੱਛਿਆ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ! WEEKEND 'ਤੇ ਲੱਗ ਗਈਆਂ ਮੌਜਾਂ, Notification ਜਾਰੀ
ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੀ ਹਾਲਤ ਹਿਮਾਚਲ ਤੋਂ ਵੀ ਜ਼ਿਆਦਾ ਖ਼ਰਾਬ ਲੱਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਪੰਜਾਬ ਦੇ 4-5 ਜ਼ਿਲ੍ਹੇ ਹੜ੍ਹਾਂ ਕਾਰਨ ਬੇਹੱਦ ਜ਼ਿਆਦਾ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿੰਨਾ ਵੀ ਨੁਕਸਾਨ ਹੋਇਆ ਹੈ, ਕੇਂਦਰ ਸਰਕਾਰ ਉਸ ਹਿਸਾਬ ਨਾਲ ਪੰਜਾਬ ਦੀ ਪੂਰੀ ਤਰ੍ਹਾਂ ਮਦਦ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8