ਰਾਜਪਾਲ ਕਟਾਰੀਆ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ
Sunday, Sep 08, 2024 - 03:55 AM (IST)

ਚੰਡੀਗੜ੍ਹ (ਹਰੀਸ਼ਚੰਦਰ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇਸ ਮਹੀਨੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਵਾਲੇ ਹਨ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਸਰਹੱਦੀ ਜ਼ਿਲਿਆਂ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ।
ਜਾਣਕਾਰੀ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ 25 ਤੋਂ 29 ਸਤੰਬਰ ਤੱਕ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਦੂਜੇ ਪਾਸੇ ਰਾਜ ਭਵਨ ਦੇ ਲੋਕ ਸੂਚਨਾ ਦਫ਼ਤਰ ਨੇ ਫਿਲਹਾਲ ਅਜਿਹੀ ਕਿਸੇ ਵੀ ਸੂਚਨਾ ਤੋਂ ਇਨਕਾਰ ਕੀਤਾ ਹੈ।