ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ

Tuesday, Jul 25, 2023 - 02:39 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ ਨੇ ਪਰਿਵਾਰ ਸਹਿਤ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਅੱਗੇ ਅਰਦਾਸ ਕੀਤੀ ਉੱਥੇ ਹੀ ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਵੀ ਸੁਣਿਆ।

ਇਹ ਵੀ ਪੜ੍ਹੋ- ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦਿਹਾਂਤ

PunjabKesari

ਇਸ ਉਪਰੰਤ ਗਵਰਨਰ ਪ੍ਰਤਾਪ ਸ਼ੁਕਲਾ ਨੂੰ ਸੂਚਨਾ ਕੇਂਦਰ ਵਿਖੇ ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਵਰਨਰ ਸ਼ਿਵ ਪ੍ਰਤਾਬ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਦੀ ਬਹੁਤ ਹੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਦਰਸ਼ਨ ਕਰਨ ਤਾਂ ਜੋ ਅੱਜ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਇੱਛਾ ਪੂਰੀ ਹੋਈ ਹੈ। 

ਇਹ ਵੀ ਪੜ੍ਹੋ- ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News